ਭਾਗੋਮਾਜਰਾ ਦੇ ਪ੍ਰਾਇਮਰੀ ਸਕੂਲ ਵਿਚ ਬਾਲ ਦਿਵਸ ਮਨਾਇਆ

ਐਸ ਏ ਐਸ ਨਗਰ, 14 ਨਵੰਬਰ (ਸ.ਬ.) ਪ੍ਰਾਇਮਰੀ ਸਕੂਲ ਭਾਗੋਮਾਜਰਾ ਵਿਖੇ ਅੱਜ ਬਾਲ ਦਿਵਸ ਮਨਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਮੁੱਖ ਮਹਿਮਾਨ ਸਨ| ਉਹਨਾਂ ਨੇ ਇਸ ਮੌਕੇ ਸਕੂਲ ਦੇ ਬੱਚਿਆਂ ਨੂੰ ਬਾਲ ਦਿਵਸ ਬਾਰੇ ਜਾਣਕਾਰੀ ਦਿਤੀ| ਇਸ ਮੌਕੇ ਮਿਲਕਮੈਨ ਯੁਨੀਅਨ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭਾਗੋਮਾਜਰਾ ਅਤੇ ਹੋਰ ਆਗੂ ਵੀ ਮੌਜੂਦ ਸਨ|

Leave a Reply

Your email address will not be published. Required fields are marked *