ਭਾਜਪਾ ਆਗੂਆਂ ਨੇ ਖੇਤੀ ਬਿਲਾਂ ਨੂੰ ਜਾਇਜ ਠਹਿਰਾਉਂਦਿਆਂ ਕਾਂਗਰਸ ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਇਲਜਾਮ ਲਗਾਇਆ

ਖਰੜ, 23 ਸਤੰਬਰ (ਸ਼ਮਿੰਦਰ ਸਿੰਘ) ਭਾਜਪਾ ਕਿਸਾਨ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਔਜਲਾ ਨੇ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰ ਪਾਸਿਓਂ ਬੁਰੀ ਤਰ੍ਹਾਂ ਫੈਲ ਹੋ ਚੁੱਕੀ ਹੈ ਅਤੇ ਆਪਣਾ ਅਧਾਰ ਲੱਭਣ ਦੀ ਕੋਸ਼ਿਸ਼ ਕਰਦੇ ਹੋਏ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ              ਖੇਤੀ ਸੁਧਾਰ ਬਿੱਲਾਂ ਨੂੰ ਲੈ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਗੁੰਮਰਾਹ ਕਰਨ ਦੀ ਸਾਜ਼ਿਸ਼ ਰਚ ਰਹੀ ਹੈ| ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਭਾਜਪਾ ਨੇ ਪਿੰਡ-ਪਿੰਡ ਅਤੇ ਹਰੇਕ ਕਿਸਾਨ ਤੱਕ ਪਹੁੰਚ ਕਰਕੇ ਨਵੇਂ ਖੇਤੀ ਸੁਧਾਰ ਬਿੱਲਾਂ ਦੀ ਅਸਲੀਅਤ ਉਨ੍ਹਾਂ ਨੂੰ ਦੱਸਣ ਦਾ ਪ੍ਰੋਗਰਾਮ ਉਲੀਕਿਆ ਹੈ ਤਾਂ ਜੋ ਵਿਰੋਧੀਆਂ ਵਲੋਂ ਕੀਤੇ ਜਾ ਰਹੇ ਝੂਠੇ ਅਤੇ ਬੇਬੁਨਿਆਦ ਪ੍ਰਚਾਰ ਨੂੰ ਠੱਲ ਪਾਈ ਜਾ ਸਕੇ|
ਉਹਨਾਂ ਦਾਅਵਾ ਕੀਤਾ ਕਿ ਇਹ ਬਿੱਲ ਕਿਸਾਨਾਂ ਦੇ ਹੱਕ ਵਿੱਚ ਹਨ ਅਤੇ ਇਨ੍ਹਾਂ ਬਿੱਲਾਂ ਨਾਲ ਜਿੱਥੇ ਕਿਸਾਨਾਂ ਦੀ ਆਮਦਨੀ ਦੁਗਣੀ            ਹੋਵੇਗੀ ਉਥੇ ਹੀ ਕਿਸਾਨਾਂ ਨੂੰ ਆਪਣੀ ਮਰਜੀ ਨਾਲ ਫਸਲ ਵੇਚਣ ਦੀ ਆਜਾਦੀ ਵੀ ਮਿਲੇਗੀ| ਇਸ ਮੌਕੇ ਭਾਜਪਾ ਕਿਸਾਨ ਮੋਰਚੇ ਦੇ ਜਿਲ੍ਹਾ ਪ੍ਰਧਾਨ ਪ੍ਰੀਤ ਕੰਵਲ ਸਿੰਘ ਸੈਣੀ ਵੀ ਹਾਜਿਰ ਸਨ|

Leave a Reply

Your email address will not be published. Required fields are marked *