ਭਾਜਪਾ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ

ਐਸ ਏ ਐਸ ਨਗਰ , 23 ਮਾਰਚ (ਸ.ਬ.) ਭਾਰਤੀ ਜਨਤਾ ਪਾਰਟੀ ਮੁਹਾਲੀ ਇਕਾਈ ਦੀ ਮੀਟਿੰਗ ਮੁਹਾਲੀ ਪ੍ਰਧਾਨ ਅਤੇ ਕੌਂਸਲਰ ਸ੍ਰੀ ਅਰੁਣ ਸ਼ਰਮਾ ਦੀ ਅਗਵਾਈ ਵਿੱਚ ਹੋਈ| ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਰੁਣ ਸ਼ਰਮਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਕੁਰਬਾਨੀ ਨੂੰ ਭਾਰਤ ਦੇ ਲੋਕ ਹਮੇਸ਼ਾ ਯਾਦ ਰੱਖਣਗੇ| ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਦੇਸ਼ ਭਗਤਾਂ ਦੇ ਮਾਰਗ ਉੱਪਰ ਚਲਣਾ ਚਾਹੀਦਾ ਹੈ ਤਾਂ ਕਿ ਦੇਸ਼ ਵਾਸੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਹਮੇਸ਼ਾ ਕਾਇਮ ਰਹੇ|
ਇਸ ਮੌਕੇ ਭਾਜਪਾ ਦੇ ਸਾਬਕਾ ਜਿਲਾ ਪ੍ਰਧਾਨ ਸ੍ਰ. ਸੁਖਵਿੰਦਰ ਸਿੰਘ ਗੋਲਡੀ, ਕਂੌਸਲਰ ਅਸ਼ੋਕ ਝਾ, ਭਾਜਪਾ ਮੁਹਾਲੀ ਇਕਾਈ ਦੇ ਜਨਰਲ ਸਕੱਤਰ ਸ੍ਰੀ ਅਨਿਲ ਕੁਮਾਰ ਗੁੱਡੂ, ਲਖਵੀਰ ਸਿੰਘ, ਭਾਜਪਾ ਮੰਡਲ ਤਿੰਨ ਦੇ ਪ੍ਰਧਾਨ ਪਵਨ ਮਨੋਚਾ, ਸ੍ਰੀ ਓਮਾ ਕਾਂਤ ਤਿਵਾੜੀ, ਸ ਬਚਨ ਸਿੰਘ ਪ੍ਰਧਾਨ ਰਾਸ਼ਟਰੀ ਸਿੱਖ ਸੰਗਤ, ਕਿਰਨ ਰਾਣੀ ਵੀ ਮੌਜੂਦ ਸਨ|

Leave a Reply

Your email address will not be published. Required fields are marked *