ਭਾਜਪਾ ਉਮੀਦਵਾਰਾਂ ਦਾ ਬਾਈਕਾਟ ਕਰਨ ਦਾ ਫੈਸਲਾ

ਐਸ.ਏ.ਐਸ.ਨਗਰ, 30 ਜਨਵਰੀ (ਆਰ.ਪੀ.ਵਾਲੀਆ) ਅਮਰ ਸ਼ਹੀਦ ਬਾਬਾ ਜੀਵਨ ਸਿੰਘ ਚੇਤਨਾ ਮੰਚ (ਰਜਿ.) ਵਲੋਂ 14 ਫਰਵਰੀ ਨੂੰ ਹੋਣ ਜਾ ਰਹੀਆਂ ਮਿਉਂਸਪਲ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਦਾ ਸਮਾਜਿਕ ਬਾਈਕਾਟ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਫੈਸਲਾ ਮੰਚ ਦੇ ਪ੍ਰਧਾਨ ਭਾਈ ਮੰਗਲ ਸਿੰਘ ਧਿਆਨਪੁਰ ਦੀ ਅਗਵਾਈ ਹੇਠ ਹੋਈ ਇੱਕ ਮੀਟਿੰਗ ਵਿੱਚ ਲਿਆ ਗਿਆ ਹੈ।

ਮੀਟਿੰਗ ਦੌਰਾਨ ਦਿੱਲੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਇਹ ਪਾਰਟੀ ਕਿਸਾਨ ਅਤੇ ਲੋਕ ਮਾਰੂ ਬਿੱਲ ਲਿਆ ਕੇ ਦੇਸ਼ ਨੂੰ ਬਰਬਾਦੀ ਵੱਲ ਧੱਕ ਰਹੀ ਹੈ। ਮੰਚ ਵਲੋਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ 14 ਫਰਵਰੀ ਨੂੰ ਪੰਜਾਬ ਵਿੱਚ ਕਾਰਪੋਰੇਸ਼ਨ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦਾ ਸਮਾਜਿਕ ਤੌਰ ਤੇ ਪੂਰਨ ਬਾਈਕਾਟ ਕੀਤਾ ਜਾਵੇ ਅਤੇ ਇਸਦੇ ਨਾਲ ਹੀ ਇਨ੍ਹਾਂ ਦੇ ਉਮੀਦਵਾਰਾਂ ਦੀਆਂ ਜਮਾਨਤਾਂ ਜਬਤ ਕਰਵਾਈਆਂ ਜਾਣ।

ਇਸ ਮੌਕੇ ਮੰਚ ਦੇ ਮੀਤ ਪ੍ਰਧਾਨ ਮਨਦੀਪ ਸਿੰਘ ਪੱਲਾ, ਜਨਰਲ ਸਕੱਤਰ ਮਨਮੋਹਨ ਜੀਤ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਦਿਲਦੇਰ ਸਿੰਘ ਜੰਡਿਆਲਾ, ਸਲਾਹਕਾਰ ਮਹਿਰਮ ਸਿੰਘ ਕਲਸੀ, ਬਲਵਿੰਦਰ ਸਿੰਘ ਬਿਆਸ ਸਟੇਟ ਸਕੱਤਰ, ਦਵਿੰਦਰ ਸਿੰਘ ਮੱਟਾ ਅਤੇ ਅਮਰਜੀਤ ਸਿੰਘ ਖਾਲਸਾ ਹਾਜਿਰ ਸਨ।

Leave a Reply

Your email address will not be published. Required fields are marked *