ਭਾਜਪਾ ਉਮੀਦਵਾਰ ਮਦਨ ਸ਼ੌਂਕੀ ਵਲੋਂ ਚੋਣ ਪ੍ਰਚਾਰ ਦੌਰਾਨ ਧੱਕਾਮੁੱਕੀ ਕਰਨ ਅਤੇ ਧਮਕੀਆਂ ਦੇਣ ਦਾ ਦੋਸ਼

ਐਸ.ਏ.ਐਸ.ਨਗਰ, 10 ਫਰਵਰੀ (ਸ.ਬ.) ਨਗਰ ਨਿਗਮ ਦੇ ਵਾਰਡ ਨੰਬਰ 50 ਤੋਂ ਭਾਜਪਾ ਉਮੀਦਵਾਰ ਮਦਨ ਸ਼ੌਂਕੀ ਨੇ ਪੁਲੀਸ ਨੂੰ ਸ਼ਿਕਾਇਤ ਦੇ ਕੇ ਉਸਨੂੰ ਸੁਰਖਿਆ ਦੇਣ ਦੀ ਮੰਗ ਕੀਤੀ ਹੈ। ਮਦਨ ਸ਼ੌਂਕੀ ਅਨੁਸਾਰ ਅੱਜ ਆਪਣੇ ਪ੍ਰਚਾਰ ਦੌਰਾਨ ਕੁੱਝ ਵਿਅਕਤੀਆਂ (ਜਿਹਨਾਂ ਵਿੱਚ ਔਰਤਾਂ ਵੀ ਸ਼ਾਮਿਲ ਸਨ) ਵਲੋਂ ਉਸਨੂੰ ਰੋਕ ਕੇ ਉਸ ਨਾਲ ਕੁੱਟ ਮਾਰ ਕੀਤੀ ਗਈ ਅਤੇ ਉਸਨੂੰ ਧਮਕੀਆਂ ਦਿੱਤੀਆਂ ਗਈਆਂ।

ਉਨ੍ਹਾਂ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਉਸ ਤੇ ਧਾਵਾ ਬੋਲਣ ਵਾਲੇ ਹਮਲਾਵਰ ਖ਼ੁਦ ਨੂੰ ਕਿਸਾਨ ਦੱਸ ਰਹੇ ਸਨ ਅਤੇ ਉਸਨੇ ਕਿਸੇ ਤਰ੍ਹਾਂ ਭੱਜ ਕੇ ਆਪਣੀ ਜਾਨ ਬਚਾਈ ਅਤੇ ਫਿਰ ਸਾਰੀ ਗੱਲ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਦੱਸੀ।

ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੁਖਵਿੰਦਰ ਸਿੰਘ ਗੋਲਡੀ ਨੇ ਇਸ ਮੌਕੇ ਕਿਹਾ ਕਿ ਭਾਜਪਾ ਉਮੀਦਵਾਰ ਤੇ ਹਮਲਾ ਕਰਨ ਵਾਲੇ ਕਿਸਾਨ ਨਹੀਂ ਹਨ, ਬਲਕਿ ਵਿਰੋਧੀ ਸਿਆਸੀ ਪਾਰਟੀਆਂ ਦੇ ਕਾਰਕੁੰਨ ਸਨ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਨੂੰ ਲੈ ਕੇ ਭਾਜਪਾ ਅਤੇ ਕਿਸਾਨਾਂ ਨੂੰ ਜਾਣਬੁੱਝ ਕੇ ਬਦਨਾਮ ਕਰਕੇ ਆਪਸ ਵਿੱਚ ਲੜਾਉਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *