ਭਾਜਪਾ ਕਾਰਜਕਾਰਨੀ ਦੀ ਮੀਟਿੰਗ 8 ਅਤੇ 9 ਸਤੰਬਰ ਨੂੰ : ਤਰੁਣ ਚੁਘ

ਚੰਡੀਗੜ੍ਹ, 27 ਅਗਸਤ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਰਾਸ਼ਟਰੀ ਕਾਰਜਕਾਰਨੀ ਦੀ ਮੀਟਿੰਗ 8 ਅਤੇ 9 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਡਾ. ਅੰਬੇਦਕਰ ਇੰਟਰਨੈਸ਼ਨਲ ਸੈਂਟਰ , 15 ਜਨਪਥ ਉਤੇ ਕੀਤੀ ਜਾਵੇਗੀ| ਇਸ ਬਾਰੇ ਜਾਣਕਾਰੀ ਦਿੰਦਿਆਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਸ਼੍ਰੀ ਤਰੂਣ ਚੁਘ ਨੇ ਦੱਸਿਆ ਕਿ ਪਹਿਲਾਂ ਇਹ ਮੀਟਿੰਗ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ ਦੇ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ ਅਤੇ ਹੁਣ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਅਮਿਤ ਸ਼ਾਹ ਦੇ ਨਿਦੇਰਸ਼ ਉੱਤੇ ਕੀਤੀ ਜਾਵੇਗੀ|
ਉਹਨਾਂ ਦੱਸਿਆ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ|

Leave a Reply

Your email address will not be published. Required fields are marked *