ਭਾਜਪਾ ਦੀ ਗੁਰਦਾਸਪੁਰ ਰੈਲੀ ਸਬੰਧੀ ਮੀਟਿੰਗ

ਖਰੜ, 2 ਜਨਵਰੀ (ਪਵਨ ਰਾਵਤ) ਜਿਲ੍ਹਾ ਭਾਜਪਾ ਯੂਥ ਵਿੰਗ ਪ੍ਰਧਾਨ ਨਿਰਮਲ ਸਿੰਘ ਨਿੰਮਾ ਦੀ ਪ੍ਰਧਾਨਗੀ ਹੇਠ ਮੰਡਲ 3 ਵਿੱਚ ਮੀਟਿੰਗ ਹੋਈ, ਜਿਸ ਵਿੱਚ 3 ਜਨਵਰੀ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਰੈਲੀ ਬਾਰੇ ਵਿਚਾਰ ਚਰਚਾ ਕੀਤੀ ਗਈ| ਇਸ ਮੌਕੇ ਸੰਬੋਧਨ ਕਰਦਿਆਂ ਮੰਡਲ 3 ਭਾਜਪਾ ਪ੍ਰਧਾਨ ਸ੍ਰੀ ਪਵਨ ਮਨੋਚਾ ਨੇ ਕਿਹਾ ਕਿ 3 ਜਨਵਰੀ ਨੂੰ ਗੁਰਦਾਸਪੁਰ ਵਿਖੇ ਹੋ ਰਹੀ ਭਾਜਪਾ ਦੀ ਰੈਲੀ ਵਿੱਚ ਮੁਹਾਲੀ ਤੋਂ ਵੀ ਵੱਡੀ ਗਿਣਤੀ ਵਰਕਰਾਂ ਦਾ ਜਥਾ ਰਵਾਨਾ ਹੋਵੇਗਾ| ਉਹਨਾਂ ਕਿਹਾ ਕਿ ਗੁਰਦਾਸਪੁਰ ਰੈਲੀ ਲਈ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਰੈਲੀ ਤੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦਾ ਬਿਗਲ ਵਜਾਇਆ ਜਾਵੇਗਾ| ਉਹਨਾਂ ਕਿਹਾ ਕਿ ਇਸ ਰੈਲੀ ਸਬੰਧੀ ਸਾਰੀਆਂ ਤਿਆਰੀਆ ਮੁਕੰਮਲ ਕਰ ਲਈਆਂ ਗਈਆਂ ਹਨ| ਇਸ ਮੌਕੇ ਜਿਲ੍ਹਾ ਮੀਤ ਪ੍ਰਧਾਨ ਧੀਰਜ ਸ਼ਰਮਾ, ਗੁਰਪ੍ਰੀਤ ਸਿੰਘ, ਮਹਿਲਾ ਮੰਡਲ ਪ੍ਰਧਾਨ ਕਿਰਨਦੀਪ ਕੌਰ ,ਅਚਲ ਸ਼ਰਮਾ, ਨੇਹਾ, ਰਜਿੰਦਰ ਸ਼ਰਮਾ, ਰਵਿੰਦਰ ਸ਼ਰਮਾ, ਜਸਵੀਰ ਸਿੰਘ, ਦਰਸ਼ਨ ਸਿੰਘ, ਸੇਵਾ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *