ਭਾਜਪਾ ਦੇ ਸੂਬਾ ਪ੍ਰਧਾਨ ਨੇ ਲਈ ਸਥਾਨਕ ਆਗੂਆਂ ਦੀ ਕਲਾਸ

ਐਸ.ਏ.ਐਸ.ਨਗਰ, 1 ਅਕਤੂਬਰ (ਸ.ਬ.) ਅਕਾਲੀ ਭਾਜਪਾ ਗਠਜੋੜ ਟੁੱਟਣ ਤੋਂ ਬਾਅਦ ਹੁਣ ਭਾਜਪਾ ਵਲੋਂ ਆਪਣੇ ਪੱਧਰ ਤੇ ਚੋਣਾਂ ਲੜਨ ਦੀ ਤਿਆਰੀ ਦੇ ਤਹਿਤ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਦਾ ਦੌਰ ਆਰੰਭ ਦਿੱਤਾ ਗਿਆ ਹੈ| ਇਸਦੇ ਤਹਿਤ ਸੈਕਟਰ 70 ਵਿਖੇ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਅਤੇ ਮੈਂਬਰ ਪਾਰਲੀਮੇਂਟ ਸ੍ਰੀ ਸੋਮ ਪ੍ਰਕਾਸ਼ ਵਲੋਂ ਜਿਲ੍ਹਾ ਮੁਹਾਲੀ ਦੇ ਭਾਜਪਾ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਤਾਜਾ ਹਾਲਾਤਾਂ ਬਾਰੇ ਚਰਚਾ ਕੀਤੀ ਗਈ ਅਤੇ ਇਸਦੇ ਨਾਲ ਹੀ ਨਗਰ ਨਿਗਮ ਮੁਹਾਲੀ ਦੀਆਂ ਆਉਣ ਵਾਲੀਆਂ ਚੋਣਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ| 
ਇਸ ਮੌਕੇ ਸ੍ਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਦਾ ਮੁਹਾਲੀ ਵਿੱਚ ਤਕੜਾ ਆਧਾਰ ਹੈ ਅਤੇ ਪਾਰਟੀ ਵਲੋਂ ਨਗਰ ਨਿਗਮ ਦੀਆਂ ਚੋਣਾਂ ਪੂਰੇ ਜੋਸ਼ ਖਰੋਸ਼ ਨਾਲ ਲੜ੍ਹੀਆਂ ਜਾਣਗੀਆਂ| 
ਇਸ ਮੌਕੇ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਸ਼ੁਸ਼ੀਲ ਰਾਣਾ ਅਤੇ ਪਾਰਟੀ ਦੇ ਸੂਬਾ ਕਾਰਜਕਾਰੀ ਮੈਂਬਰ ਸ੍ਰ. ਸੁਖਵਿੰਦਰ ਸਿੰਘ ਗੋਲਡੀ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਜਿਲ੍ਹਾ ਮੁਹਾਲੀ ਦੇ ਆਗੂਆਂ ਅਤੇ ਵਰਕਰਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਪਾਰਟੀ ਨਗਰ ਨਿਗਮ ਦੀਆਂ ਸਾਰੀਆਂ ਸੀਟਾਂ ਤੇ ਤਕੜੇ ਉਮੀਦਵਾਰ ਉਤਾਰੇਗੀ ਅਤੇ ਭਾਜਪਾ ਪਿੱਛਲੀ ਵਾਰ ਨਾਲੋਂ ਵੱਧ ਸੀਟਾਂ ਜਿੱਤ ਕੇ ਆਪਣੀ ਤਕੜੀ ਪੁਜ਼ੀਸ਼ਨ ਸਾਬਿਤ ਕਰੇਗੀ| ਇਸ ਮੌਕੇ ਪਾਰਟੀ ਦੇ ਵੱਡੀ ਗਿਣਤੀ ਆਗੂ ਅਤੇ ਵਰਕਰ ਹਾਜਿਰ ਸਨ|  

Leave a Reply

Your email address will not be published. Required fields are marked *