ਭਾਜਪਾ ਨੇਤਾ ਨੂੰ ਬਦਮਾਸ਼ਾਂ ਨੇ ਮਾਰੀ ਗੋਲੀ, ਹਾਲਤ ਗੰਭੀਰ

ਮੁਜਫੱਰਨਗਰ, 27 ਜਨਵਰੀ (ਸ.ਬ.) ਆਪਣੇ ਬੇਟੇ ਦੇ ਕਤਲ ਦੇ ਮਾਮਲੇ ਵਿੱਚ ਚਸ਼ਮਦੀਦ ਗਵਾਹ ਇਕ ਸਥਾਨਕ ਭਾਜਪਾ ਨੇਤਾ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ| ਉਨ੍ਹਾਂ ਨੇ ਮਾਮਲਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ| ਸ਼ਾਮ ਜ਼ਿਲੇ ਦੇ ਮਿਰਾਨਪੁਰ ਪੁਲੀਸ ਸਟੇਸ਼ਨ ਦੇ ਨਾਲ ਲੱਗਦੇ ਖੇਪੜ ਪਿੰਡ ਵਿੱਚ ਮਾਮਲੇ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦੇਣ ਤੇ ਸ਼ੋਭਾਰਾਮ ਆਰਿਆ ਨੂੰ ਗੋਲੀ ਮਾਰ ਦਿੱਤੀ, ਜਿਸ ਨਾਲ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ| ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ|
ਖੇਤਰ ਅਧਿਕਾਰੀ ਐਸ.ਕੇ.ਪ੍ਰਤਾਪ ਮੁਤਾਬਕ ਆਰਿਆ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਇਹ ਹਾਦਸਾ ਉਦੋਂ ਹੋਇਆ ਜਦੋਂ ਉਹ ਆਪਣੇ ਘਰ ਵਾਪਸ ਆ ਰਹੇ ਸਨ| ਆਰਿਆ ਦੇ ਬੇਟੇ ਓਮਵੀਰ ਦੀ 2014 ਵਿੱਚ ਕਤਲ ਕੀਤਾ ਗਿਆ ਸੀ ਅਤੇ ਉਹ ਇਸ ਮਾਮਲੇ ਵਿੱਚ ਚਸ਼ਮਦੀਦ ਗਵਾਹ ਸਨ| ਉਨ੍ਹਾਂ ਦੇ ਉਪਰ ਇਸ ਮਾਮਲੇ ਨੂੰ ਵਾਪਸ ਲੈਣ ਦਾ ਦਬਾਅ ਬਣਾਇਆ ਜਾ ਰਿਹਾ ਸੀ| ਬਹਿਰਹਾਲ ਇਲਾਕੇ ਵਿੱਚ ਸੁੱਰਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ ਅਤੇ ਤਨਾਅ ਘੱਟ ਕਰਨ ਲਈ ਪੁਲੀਸ ਨੂੰ ਤੈਨਾਤ ਕਰ ਦਿੱਤਾ ਗਿਆ ਹੈ| ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ|

Leave a Reply

Your email address will not be published. Required fields are marked *