ਭਾਜਪਾ ਨੇ ਜੰਮੂ ਕਸ਼ਮੀਰ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲਿਆ, ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ, 19 ਜੂਨ (ਸ.ਬ.) ਭਾਰਤੀ ਜਨਤਾ ਪਾਰਟੀ ਵੱਲੋਂ ਜੰਮੂ ਕਸ਼ਮੀਰ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲਏ ਜਾਣ ਤੋਂ ਬਾਅਦ ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ| ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਦਿੱਲੀ ਵਿੱਚ ਰਾਜ ਦੇ ਸਾਰੇ ਵੱਡੇ ਨੇਤਾਵਾਂ ਨਾਲ ਮੀਟਿੰਗ ਕੀਤੀ, ਜਿਸ ਤੋਂ ਬਾਅਦ ਭਾਜਪਾ ਨੇ ਸਮਰਥਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ| ਇਸ ਤੋਂ ਬਾਅਦ ਭਾਜਪਾ ਨੇ ਸਮਰਥਨ ਵਾਪਸੀ ਦੀ ਚਿੱਠੀ ਰਾਜਪਾਲ ਨੂੰ ਸੌਂਪ ਦਿੱਤੀ ਹੈ| ਭਾਜਪਾ ਵੱਲੋਂ ਰਾਜਪਾਲ ਸਾਸ਼ਨ ਦੀ ਮੰਗ ਕੀਤੀ ਗਈ ਹੈ| ਜਿਕਰਯੋਗ ਹੈ ਕਿ ਭਾਜਪਾ ਨੇਤਾਵਾਂ ਨਾਲ ਮਿਲਣ ਤੋਂ ਪਹਿਲਾਂ ਅਮਿਤ ਨੇ ਐਨ.ਐੈਸ.ਏ. ਅਜੀਤ ਡੋਵਾਲ ਨਾਲ ਵੀ ਮੁਲਾਕਾਤ ਕੀਤੀ ਸੀ|
ਫੈਸਲੇ ਤੋਂ ਬਾਅਦ ਭਾਜਪਾ ਨੇਤਾ ਸ਼ਾਮ ਮਾਧਵ ਨੇ ਕਿਹਾ ਕਿ ਅਸੀਂ ਗ੍ਰਹਿ ਮੰਤਰਾਲੇ, ਜੰਮੂ ਕਸ਼ਮੀਰ ਦੇ ਤਿੰਨ ਸਾਲ ਦੇ ਕੰਮਕਾਜ, ਸਾਰੀਆਂ ਏਜੰਸੀਆਂ ਨਾਲ ਸੁਲਾਹ ਕਰਕੇ ਫੈਸਲਾ ਕੀਤਾ ਹੈ, ਜਿਸ ਤੋਂ ਬਾਅਦ ਇਹ ਤੈਅ ਹੋਇਆ ਹੈ ਕਿ ਭਾਜਪਾ ਆਪਣਾ ਸਮਰਥਨ ਵਾਪਸ ਲੈ ਰਹੀ ਹੈ| ਰਾਮ ਮਾਧਵ ਨੇ ਕਿਹਾ ਹੈ ਕਿ ਤਿੰਨ ਸਾਲ ਪਹਿਲਾਂ ਜੋ ਜਨਅਦੇਸ਼ ਆਇਆ ਸੀ, ਉਸ ਸਮੇਂ ਅਜਿਹੇ ਹਾਲਾਤ ਸਨ, ਜਿਸ ਕਾਰਨ ਇਹ ਗੱਠਜੋੜ ਹੋਇਆ ਸੀ ਪਰ ਜੋ ਹਾਲਾਤ ਬਣਦੇ ਜਾ ਰਹੇ ਸਨ, ਉਸ ਨਾਲ ਗੱਠਜੋੜ ਵਿੱਚ ਅੱਗੇ ਚਲਣਾ ਮੁਸ਼ਕਿਲ ਹੋ ਗਿਆ ਸੀ

Leave a Reply

Your email address will not be published. Required fields are marked *