ਭਾਜਪਾ ਯੁਵਾ ਮੋਰਚਾ ਦੇ ਅਹੁਦੇਦਾਰ ਥਾਪੇ


ਐਸ਼ਏ 25 ਦਸੰਬਰ (ਜਸਵਿੰਦਰ ਸਿੰਘ) ਭਾਰਤੀ ਜਨਤਾ ਯੁਵਾ ਮੋਰਚਾ ਦੇ ਪ੍ਰਧਾਨ ਸ੍ਰੀ ਭਾਨੂੰ ਪ੍ਰਤਾਪ ਵਲੋਂ ਅਕਿੰਤ ਕੁਮਾਰ ਨੂੰ ਯੁਵਾ ਮੋਰਚਾ ਮੰਡਲ 2 ਮੁਹਾਲੀ ਦਾ ਪ੍ਰਧਾਨ, ਯੁਗ ਸ਼ਰਮਾ ਨੂੰ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਨੂੰ ਮੀਤ ਪ੍ਰਧਾਨ, ਉਮੇਸ਼ ਯਾਦਵ ਨੂੰ ਸਕੱਤਰ ਅਤੇ ਸੰਨੀ ਨੂੰ ਜਆਇੰਟ ਸਕੱਤਰ ਬਣਾਇਆ ਗਿਆ ਹੈ। ਨਵ-ਨਿਯੁਕਤ ਪ੍ਰਧਾਨ ਅਕਿੰਤ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਲੋਂ ਜੋ ਵੀ ਜਿੰਮੇਵਾਰੀ ਦਿੱਤੀ ਜਾਵੇਗੀ, ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਸੀਨੀਅਰ ਭਾਜਪਾ ਆਗੂ ਸ੍ਰੀ ਰਮੇਸ਼ ਵਰਮਾ, ਭਾਜਪਾ ਮੰਡਲ 2 ਦੇ ਪ੍ਰਧਾਨ ਸ੍ਰੀ ਮਦਨ ਗੋਇਲ ਅਤੇ ਹੋਰ ਆਗੂ ਹਾਜਿਰ ਸਨ।

Leave a Reply

Your email address will not be published. Required fields are marked *