ਭਾਜਪਾ ਵਰਕਰਾਂ ਨੇ ਬਲੌਂਗੀ ਪੁਲ ਤੇ ਕੀਤੀ ਸਫਾਈ

ਐਸ ਏ ਐਸ ਨਗਰ, 8 ਅਕਤੂਬਰ (ਸ.ਬ.) ਭਾਰਤੀ ਜਨਤਾ ਪਾਰਟੀ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਸਾਬਕਾ ਜਿਲ੍ਹਾ ਪ੍ਰਧਾਨ ਸ੍ਰੀ ਸੁਖਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਸਥਾਨਕ ਬਲੌਂਗੀ ਪਿੰਡ ਪੁਲ ਤੇ ਸਫਾਈ ਕਰਵਾਈ ਗਈ| ਭਾਜਪਾ ਦੇ ਕੌਂਸਲਰ ਸ੍ਰੀ ਅਸ਼ੋਕ ਝਾਅ ਨੇ ਦੱਸਿਆ ਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਇੱਕਤਰ ਹੋਏ ਭਾਜਪਾ ਵਰਕਰਾਂ ਵੱਲੋਂ ਪੁਲੀ ਦੀ ਮੁਕੰਮਲ ਸਫਾਈ ਕੀਤੀ ਗਈ| ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਗੁੱਡੂ ਬਲੌਂਗੀ, ਅਜੈ ਪਾਠਕ, ਸੈਲੇਸ਼ ਸਮੇਤ ਵੱਡੀ ਗਿਣਤੀ ਭਾਜਪਾ ਵਰਕਰ ਹਾਜਿਰ ਸਨ|

Leave a Reply

Your email address will not be published. Required fields are marked *