ਭਾਜਪਾ ਵਲੋਂ ਘੱਟ ਗਿਣਤੀ ਕਮਿਸ਼ਨ ਦੇ ਮਂੈਬਰ ਰਾਏ ਦਾ ਸਨਮਾਨ

ਐਸ ਏ ਐਸ ਨਗਰ, 27 ਜੁਲਾਈ (ਸ.ਬ.) ਭਾਜਪਾ ਦੀ ਜਿਲ੍ਹਾ ਮੁਹਾਲੀ ਇਕਾਈ ਵਲੋਂ ਜਿਲ੍ਹਾ ਪ੍ਰਧਾਨ ਸ਼ੁਸ਼ੀਲ ਰਾਣਾ ਦੀ ਅਗਵਾਈ ਵਿੱਚ ਘੱਟ ਗਿਣਤੀ ਕਮਿਸ਼ਨ ਭਾਰਤ ਦੇ ਮੈਂਬਰ ਮਨਜੀਤ ਸਿੰਘ ਰਾਏ ਦਾ ਸਥਾਨਕ ਸ਼ਹੀਦ ਊਧਮ ਸਿੰਘ ਭਵਨ ਵਿੱਚ ਸਨਮਾਨ ਕੀਤਾ ਗਿਆ| ਇਸ ਮੌਕੇ ਮੁਸਲਿਮ ਭਾਈਚਾਰੇ ਅਤੇ ਸਿੱਖ ਭਾਈਚਾਰੇ ਵਲੋਂ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਲਈ ਮੰਗ ਪੱਤਰ ਵੀ ਸ੍ਰੀ ਰਾਏ ਨੂੰ ਦਿੱਤੇ ਗਏ| ਸ੍ਰੀ ਰਾਏ ਨੇ ਇਸ ਮੌਕੇ ਦੋਵਾਂ ਭਾਈਚਾਰਿਆਂ ਦੇ ਆਗੂਆਂ ਨੂੰ ਉਹਨਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਦਾ ਭਰੋਸਾ ਦਿੱਤਾ| ਇਸ ਮੌਕੇ ਭਾਜਪਾ ਘੱਟ ਗਿਣਤੀ ਮੋਰਚਾ ਦੀ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਜਾਵੇਦ ਅਸਲਮ, ਚੰਡੀਗੜ੍ਹ ਨਗਰ ਨਿਗਮ ਦੇ ਸਾਬਕਾ ਮੇਅਰ ਕੇਵਲ ਕ੍ਰਿਸਨ, ਭਾਜਪਾ ਦੇ ਜਿਲ੍ਹਾ ਮੀਤ ਪ੍ਰਧਾਨ ਅਤੇ ਕੌਂਸਲਰ ਅਰੁਣ ਸ਼ਰਮਾ, ਕਂੌਂਸਲਰ ਬੌਬੀ ਕੰਬੋਜ, ਸੀਨੀਅਰ ਆਗੂ ਖੁਸਵੰਤ ਰਾਏ ਗੀਗਾ, ਰਾਜੀਵ ਸ਼ਰਮਾ, ਮਾਨਸੀ ਚੌਧਰੀ, ਮਾਜਿਦ ਖਾਨ ਅਤੇ ਹੋਰ ਭਾਜਪਾ ਵਰਕਰ ਅਤੇ ਭਾਜਪਾ ਘੱਟ ਗਿਣਤੀ ਮੋਰਚਾ ਦੇ ਮਂੈਬਰ ਮੌਜੂਦ ਸਨ|

Leave a Reply

Your email address will not be published. Required fields are marked *