ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ ਚੌਥੇ ਦਿਨ ਵਿੱਚ ਦਾਖਿਲ

ਪਟਿਆਲਾ, 18  ਸਤੰਬਰ (ਬਿੰਦੂ ਸ਼ਰਮਾ) ਭਾਰਤੀ ਕਿਸਾਨ ਯੂਨੀਅਨ           ਏਕਤਾ ਉਗਰਾਹਾਂ ਵੱਲੋਂ ਲਗਾਇਆ ਪੱਕਾ ਮੋਰਚਾ ਅੱਜ ਚੌਥੇ ਦਿਨ ਵਿੱਚ ਦਾਖਿਲ ਹੋ ਗਿਆ ਹੈ|
ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਕਾਰਜਕਾਰੀ ਪ੍ਰਧਾਨ ਜਸਵਿੰਦਰ ਸਿੰਘ ਸੋਮਾ ਨੇ ਦੱਸਿਆ ਕਿ ਕਿਸਾਨਾਂ ਵਲੋਂ ਮੋਰਚੇ ਵਿੱਚ ਜੋਰਾਂ ਸ਼ੋਰਾਂ ਨਾਲ ਸ਼ਿਰਕਤ ਕੀਤੀ ਜਾ ਰਹੀ ਹੈ| ਉਹਨਾਂ ਮੰੰਗ ਕੀਤੀ ਕਿ ਪੰਜਾਬ ਦੀ ਕੈਪਟਨ ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰੇ| ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ  ਖੇਤੀਬਾੜੀ ਵਿਰੋਧੀ ਤਿੰਨੋਂ ਆਰਡੀਨੈਂਸਾਂ ਨੂੰ ਫੌਰੀ ਤੌਰ ਤੇ  ਵਾਪਿਸ ਲਿਆ ਜਾਵੇ ਅਤੇ ਬਿਜਲੀ ਐਕਟ 2020 ਰੱਦ ਕੀਤਾ ਜਾਵੇ|
ਇਸ ਮੌਕੇ ਪਟਿਆਲਾ ਜਿਲ੍ਹੇ ਦੇ ਪ੍ਰਧਾਨ ਮਨਜੀਤ ਸਿੰਘ ਦਿਆਲ,  ਅਮਰੀਕ ਸਿੰਘ ਗੰਢੂਆਂ, ਰੂਪ ਸਿੰਘ ਛੰਨਾ, ਚਮਕੌਰ ਸਿੰਘ ਨੈਣੇਵਾਲ, ਭਗਤ ਸਿੰਘ ਛੰਨਾ, ਜਸਵੰਤ ਸਿੰਘ ਸਦਰਪੁਰ, ਸੁਦਾਗਰ ਸਿੰਘ ਘੁਰਾਣੀ, ਦਰਬਾਰਾ ਸਿੰਘ ਛਾਜਲਾ, ਜਗਤਾਰ ਸਿੰਘ ਕਾਲਾਝਾੜ, ਜਰਨੈਲ ਸਿੰਘ ਜਵੰਦਾ, ਕਰਨੈਲ ਸਿੰਘ ਲੰਗ, ਮਾਸਟਰ ਗੁਰਚਰਨ ਸਿੰਘ ਖੋਖਰ ਅਤੇ ਬਹਾਦਰ ਭੁਟਾਲ ਖੁਰਦ ਹਾਜਿਰ ਸਨ|

Leave a Reply

Your email address will not be published. Required fields are marked *