ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ ) ਵਲੋਂ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਮੰਗ

ਐਸ ਏ ਐਸ ਨਗਰ, 14 ਸਤੰਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਇਕ ਵਫਦ ਨੇ ਅੱਜ ਡਿਪਟੀ ਕਮਿਸਨਰ ਨੂੰ ਮੁੱਖ ਮੰਤਰੀ ਦੇ ਨਾਮ ਪੱਤਰ ਦੇ ਕੇ ਮੰਗ ਕੀਤੀ ਕਿ ਕਿਸਾਨਾਂ ਦੇ ਮਸਲੇ ਹਲ ਕੀਤੇ ਜਾਣ|
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਨੇ ਮੰਗ ਕੀਤੀ ਕਿ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਪਰਾਲੀ ਖੇਤਾਂ ਵਿੱਚ ਖਤਮ ਕਰਨ ਲਈ ਦਿੱਤੀ ਜਾਂਦੀ ਸਬਸਿਡੀ ਦਾ ਤਰੀਕਾ ਠੀਕ ਕੀਤਾ ਜਾਵੇ ਅਤੇ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਜਾਂ ਪੰਜ ਹਜਾਰ ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇ, ਕਿਸਾਨਾਂ ਨੂੰ ਝੋਨੇ ਦਾ ਰੇਟ 1790 ਰੁਪਏ ਦਿੱਤਾ ਜਾਵੇ, ਸਾਰੇ ਕਿਸਾਨਾਂ ਦਾ ਕਰਜਾ ਮਾਫ ਕੀਤਾ ਜਾਵੇ, ਗੰਨੇ ਦੇ ਬਕਾਏ ਦਿੱਤੇ ਜਾਣ, ਆਵਾਰਾ ਡੰਗਰਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ| ਉਹਨਾਂ ਚਿਤਾਵਨੀ ਦਿੱਤੀ ਕਿ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਸਾਨ 25 ਸਤੰਬਰ ਨੂੰ ਗੁਰਦੁਆਰਾ ਅੰਬ ਸਾਹਿਬ ਤੋਂ ਚੰਡੀਗੜ੍ਹ ਤਕ ਮਾਰਚ ਕਰਨਗੇ ਅਤੇ ਧਰਨਾ ਦੇਣਗੇ| ਇਸ ਮੌਕੇ ਰਵਿੰਦਰ ਸਿੰਘ ਦੇਹਕਲਾਂ, ਗਿਆਨ ਸਿੰਘ ਧੜਾਕ, ਰਣਜੀਤ ਸਿੰਘ ਬਾਸੀਆਂ, ਸਿਕੰਦਰ ਸਿੰਘ ਸਰਕਪਡਾ, ਪੰਡਤ ਹਰਬਚਨ ਲਾਲ ਰੰਗੀਆਂ, ਚੇਤੰਨ ਸਿੰਘ ਖੂਨੀ ਮਾਜਰਾ, ਜਸਵੰਤ ਸਿੰਘ ਕੁਰਲੀ ਵੀ ਮੌਜੂਦ ਸਨ|

Leave a Reply

Your email address will not be published. Required fields are marked *