ਭਾਰਤੀ ਚੋਣ ਕਮਿਸ਼ਨ ਨੇ ਮਸ਼ਹੂਰ ਕਲਾਕਾਰ ਸੋਨੂੰ ਸੂਦ ਨੂੰ ਪੰਜਾਬ ਲਈ ਸਟੇਟ ਆਈਕਨ ਬਣਾਇਆ


ਚੰਡੀਗੜ੍ਹ, 16 ਨਵੰਬਰ (ਸ.ਬ.) ਭਾਰਤੀ ਚੋਣ ਕਮਿਸ਼ਨ ਨੇ ਭਾਰਤੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਪ੍ਰੋਡਿਊਸਰ ਸੋਨੂੰ ਸੂਦ ਨੂੰ ਪੰਜਾਬ ਸਟੇਟ ਲਈ ਆਈਕਨ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫਸਰ, ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸ੍ਰੀ ਸੋਨੂੰ ਸੂਦ ਨੂੰ ਸਟੇਟ ਆਈਕਨ ਨਿਯੁਕਤ ਕਰਨ ਸਬੰਧੀ ਮੁੱਖ ਚੋਣ ਅਫਸਰ ਪੰਜਾਬ ਵਲੋਂ ਭਾਰਤੀ ਚੋਣ ਕਮਿਸ਼ਨ ਨੂੰ ਇਕ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਪ੍ਰਵਾਨਗੀ ਮਿਲ ਗਈ ਹੈ|
ਉਹਨਾਂ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਦੇ ਦਫਤਰ ਵਲੋਂ ਸ੍ਰੀ ਸੋਨੂੰ ਸੂਦ ਨਾਲ ਮਿਲ ਕੇ ਸੂਬੇ ਵਿੱਚ ਲੋਕਾਂ ਵਿੱਚ ਚੋਣ ਪ੍ਰੀਕ੍ਰਿਆ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾਵੇਗੀ ਅਤੇ ਐਥੀਕਲ ਵੋਟਿੰਗ ਬਾਰੇ ਜਿਆਦਾ ਪ੍ਰਚਾਰ ਕੀਤਾ ਜਾਵੇਗਾ|
ਇੱਥੇ ਜਿਕਰਯੋਗ ਹੈ ਕਿ ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸਬੰਧਿਤ  ਸ੍ਰੀ ਸੋਨੂੰ ਸੂਦ ਵਲੋਂ ਹਿੰਦੀ, ਤਾਮਿਲ, ਤੇਲਗੂ, ਕੰਨੜ ਅਤੇ ਪੰਜਾਬੀ ਸਮੇਤ ਕਈ ਭਾਰਤੀ ਭਾਸ਼ਾਵਾਂ ਵਿੱਚ ਬਣੀਆਂ ਫ਼ਿਲਮਾਂ ਵਿੱਚ  ਕੰਮ ਕੀਤਾ ਗਿਆ ਹੈ ਅਤੇ ਇਸਦੇ ਨਾਲ ਹੀ ਲਾਕਡਾਊਨ ਦੌਰਾਨ ਸ੍ਰੀ ਸੂਦ ਵਲੋਂ ਵੱਖ-ਵੱਖ ਥਾਵਾਂ ਤੇ ਫ਼ਸੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਵਿੱਚ ਬਹੁਤ ਮਦਦ ਕੀਤੀ ਗਈ ਸੀ ਜਿਸ ਲਈ ਸਮਾਜ ਦੇ ਸਾਰੇ ਵਰਗਾਂ ਵਲੋਂ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਸੀ ਅਤੇ ਸੰਯੁਕਤ ਰਾਸ਼ਟਰ ਡਿਵੈਲਪਮੈਂਟ ਪ੍ਰੋਗਰਾਮ ਵਲੋਂ ਉਨ੍ਹਾਂ ਨੂੰ ਐਸ. ਡੀ. ਜੀ. ਸਪੈਸ਼ਲ ਹਿਊਮਨਟੇਰੀਅਨ ਐਕਸ਼ਨ ਐਵਾਰਡ ਵੀ ਦਿੱਤਾ ਗਿਆ ਹੈ|

Leave a Reply

Your email address will not be published. Required fields are marked *