ਭਾਰਤੀ ਜਨਤਾ ਪਾਰਟੀ ਵਲੋਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ ਕਟੌਤੀ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ

ਭਾਰਤੀ ਜਨਤਾ ਪਾਰਟੀ ਵਲੋਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ ਕਟੌਤੀ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ
ਐਸ ਏ ਐਸ ਨਗਰ, 8 ਅਕਤੂਬਰ (ਸ.ਬ.) ਭਾਰਤੀ ਜਨਤਾ ਪਾਰਟੀ ਜਿਲ੍ਹਾ ਮੁਹਾਲੀ ਵੱਲੋਂ ਅੱਜ ਇੱਥੇ ਤੇਲ ਕੀਮਤਾਂ ਵਿੱਚ ਕਟੌਤੀ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਮੁਜਾਹਰਾ ਕੀਤਾ ਗਿਆ| ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੁਸ਼ੀਲ ਰਾਣਾ ਦੀ ਪ੍ਰਧਾਨਗੀ ਵਿੱਚ ਕੀਤੇ ਗਏ ਇਸ ਰੋਸ ਮੁਜਾਹਰੇ ਦੌਰਾਨ ਪੈਟਰੋਲ ਅਤੇ ਡੀਜਲ ਤੇ ਵੈਟ ਘੱਟ ਨਾ ਕਰਨ ਦੀ ਪੰਜਾਬ ਸਰਕਾਰ ਦੀ ਜਿੱਦ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਰਾਣਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਕਸਾਈਜ ਡਿਊਟੀ ਵਿੱਚ ਕਟੌਤੀ ਕਰਕੇ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ 2.50 ਰੁਪਏ ਪ੍ਰਤੀ ਲੀਟਰ ਦੀ ਰਾਹਤ ਆਮ ਲੋਕਾਂ ਨੂੰ ਦਿੱਤੀ ਗਈ ਸੀ ਅਤੇ ਕੇਂਦਰ ਸਰਕਾਰ ਵੱਲੋਂ ਸਾਰੀਆਂ ਰਾਜ ਸਰਕਾਰਾਂ ਨੂੰ ਵੀ ਇਹਨਾਂ ਕੀਮਤਾਂ ਵਿੱਚ 2.50 ਰੁਪਏ ਦੀ ਕਟੌਤੀ ਕਰਨ ਲਈ ਵੈਟ ਘੱਟ ਕਰਨ ਦੀ ਅਪੀਲ ਕੀਤੀ ਗਈ ਸੀ| ਇਸ ਸੰਬੰਧੀ ਦੇਸ਼ ਵਿੱਚਲੇ ਭਾਜਪਾ ਸ਼ਾਸ਼ਿਤ ਸੂਬਿਆਂ ਦੀਆਂ ਸਰਕਾਰਾਂ ਵਲੋਂ ਆਮ ਲੋਕਾਂ ਨੂੰ ਰਾਹਤ ਦੇਣ ਲਈ ਵੈਟ ਵਿੱਚ ਕਟੌਤੀ ਕੀਤੀ ਜਾ ਚੁੱਕੀ ਹੈ ਪਰੰਤੂ ਪੰਜਾਬ ਸਰਕਾਰ ਨੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਅਤੇ ਨਾ ਹੀ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਘੱਟ ਕੀਤੀਆਂ ਹਨ| ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਇਸ ਸੰਬੰਧੀ ਤੁਰੰਤ ਫੈਸਲਾ ਕਰਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ| ਇਸ ਮੌਕੇ ਭਾਜਪਾ ਵਰਕਰਾਂ ਵਲੋਂ ਸਰਕਾਰ ਦੇ ਵਿਰੁੱਧ ਨਾਹਰੇਬਾਜੀ ਵੀ ਕੀਤੀ ਗਈ| ਇਸ ਮੌਕੇ ਭਾਜਪਾ ਜਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਸ੍ਰੀ ਅਰੁਣ ਸ਼ਰਮਾ (ਕੌਂਸਲਰ) ਨੇ ਵੀ ਸੰਬੋਧਨ ਕੀਤਾ|
ਇਸ ਮੌਕੇ ਸੰਜੀਵ ਗੋਇਲ ਅਤੇ ਰਾਜੀਵ ਸ਼ਰਮਾ (ਦੋਵੇਂ ਜਨਰਲ ਸਕੱਤਰ), ਨਰਿੰਦਰ ਰਾਣਾ (ਮੀਤ ਪ੍ਰਧਾਨ), ਜਾਵੇਦ ਅਸਲਮ, ਨਵੀਨ ਸਾਗਵਾਨ, ਜੋਗਿੰਦਰ ਸਿੰਘ ਕੰਵਰ, ਮੰਡਲ ਪ੍ਰਧਾਨ ਦਿਨੇਸ਼ ਕੁਮਾਰ, ਪਵਨ ਮਨੋਚਾ, ਭੁਪਿੰਦਰ ਸਿੰਘ, ਅਮਿਤ ਸ਼ਰਮਾ (ਸਾਰੇ ਮੰਡਲ ਪ੍ਰਧਾਨ), ਜੀ ਕੇ ਸਿੰਗਲਾ, ਬਲਵੀਰ ਸਿੰਘ, ਅਨਿਲ ਕੁਮਾਰ ਗੁੱਡੂ, ਗੁਰਮੀਤ ਟਿਵਾਣਾ, ਦਵਿੰਦਰ ਬਰਮੀ, ਪ੍ਰੀਤ ਕੰਵਲ, ਬੱਬਲ (ਐਮ ਸੀ ਨਵਾਂ ਗਰਾਉ), ਅਸ਼ੋਕ ਅਰੋੜਾ ਵੀ ਹਾਜਿਰ ਸਨ|

Leave a Reply

Your email address will not be published. Required fields are marked *