ਭਾਰਤੀ ਸੰਵਿਧਾਨ ਤੋਂ ਬਾਹਰ ਨਹੀਂ ਜੰਮੂ ਕਸ਼ਮੀਰ : ਸੁਪਰੀਮ ਕੋਰਟ

ਸ਼੍ਰੀਨਗਰ, 17 ਦਸੰਬਰ (ਸ.ਬ.) ਭਾਰਤ ਦੀ ਸਰਵਉਚ ਅਦਾਲਤ ਨੇ ਜੰਮੂ ਕਸ਼ਮੀਰ ਨੂੰ ਲੈ ਕੇ ਇਕ ਵੱਡਾ ਫੈਸਲਾ ਸੁਣਾਇਆ ਹੈ| ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਜੰਮੂ ਕਸ਼ਮੀਰ ਭਾਰਤੀ ਸੰਵਿਧਾਨ ਤੋਂ ਬਾਹਰ ਨਹੀਂ ਹੈ ਅਤੇ ਇਸ ਲਈ ਉਸ ਨੂੰ ਅਜਿਹਾ ਕੋਈ ਅਧਿਕਾਰ ਨਹੀਂ ਦਿੱਤਾ ਜਾਵੇਗਾ, ਜਿਹੜਾ ਭਾਰਤੀ ਸੰਵਿਧਾਨ ਤੋਂ ਬਾਹਰ ਹੋਵੇ|

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਇਹ ਫੈਸਲਾ ਜੰਮੂ ਕਸ਼ਮੀਰ ਹਾਈਕੋਰਟ ਵਲੋਂ ਦਿੱਤੇ ਗਏ ਇਕ ਫੈਸਲੇ ਨੂੰ ਖਾਰਿਜ ਕਰਦੇ ਹੋਏ ਸੁਣਾਇਆ ਹੈ| ਹਾਈਕੋਰਟ ਨੇ ਜੰਮੂ ਕਸ਼ਮੀਰ ਨੂੰ ਇਕ ਪ੍ਰਭੂਸੱਤਾ ਸੰਪਨ ਰਾਜ ਦੱਸਿਆ ਸੀ| ਸਟੇਟ ਬੈਂਕ ਆਫ ਇੰਡੀਆ ਨੇ ਜੰਮੂ ਕਸ਼ਮੀਰ ਹਾਈਕੋਰਟ ਦੇ ਇਕ ਫੈਸਲੇ ਖਿਲਾਫ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ| ਉਸ ਦੇ ਜਵਾਬ ਵਿੱਚ ਸੁਪਰੀਮ ਕੋਰਟ ਦੀ ਜਸਟਿਸ ਕੁਰਿਨ ਯੂਸੁਫ ਅਤੇ ਰੋਹਿੰਟਨ ਨਰਮੀਨ ਦੀ ਬੈਂਚ ਨੇ ਇਹ ਫੈਸਲਾ ਕੀਤਾ ਹੈ ਕਿ ਸਰਵਉਚ ਅਦਾਲਤ ਨੇ ਜੰਮੂ ਕਸ਼ਮੀਰ ਨੂੰ ਜਿਹੜੀ ਵੀ ਛੂਟ ਦਿੱਤੀ ਹੈ ਉਹ ਭਾਰਤੀ ਸੰਵਿਧਾਨ ਦੇ ਤਹਿਤ ਹੈ|
ਅਜਿਹੇ ਵਿੱਚ ਜੰਮੂ ਕਸ਼ਮੀਰ ਦੇ ਨਾਗਰਿਕ ਪਹਿਲਾਂ ਭਾਰਤੀ ਨਾਗਰਿਕ ਹਨ, ਇਸ ਲਈ ਇਹ ਕਹਿਣਾ ਗਲਤ ਹੋਵੇਗਾ ਕਿ ਕਸ਼ਮੀਰ ਦੇ ਲੋਕ ਬਾਕੀ ਸੁਬਿਆਂ ਦੇ ਨਾਗਰਿਕਾਂ ਤੋਂ ਵੱਖ ਹਨ| ਬੈਂਚ ਨੇ ਕਿਹਾ ਕਿ ਇਹ ਹੁਕਮ ਪ੍ਰੇਸ਼ਾਨ ਕਰਨ ਵਾਲਾ ਹੈ ਕਿ ਜੰਮੂ ਕਸ਼ਮੀਰ ਹਾਈਕੋਰਟ ਨੇ ਆਪਣੇ ਫੈਸਲੇ ਵਿੱਚ ਜੰਮੂ ਕਸ਼ਮੀਰ ਨੂੰ ਇਕ ਪ੍ਰਭੂਸੱਤਾ ਸੰਪਨ ਸੂਬਾ ਕਿਹਾ ਹੈ| ਸੰਵਿਧਾਨ ਦੀ ਧਾਰਾ 3 ਦੇ ਤਹਿਤ ਭਾਰਤ ਸੰਘ ਰਾਜ ਦਾ ਸਮੂਹ ਹੈ, ਜਿਸ ਵਿੱਚ ਜੰਮੂ ਕਸ਼ਮੀਰ ਵੀ ਸ਼ਾਮਲ ਹੈ|

Leave a Reply

Your email address will not be published. Required fields are marked *