ਭਾਰਤ ਨਾਲ ਗੱਲਬਾਤ ਕਰਨ ਦੇ ਮੂਡ ਵਿਚ ਨਹੀਂ ਪਾਕਿਸਤਾਨ : ਖਵਾਜਾ ਆਸਿਫ

ਇਸਲਾਮਾਬਾਦ, 26 ਜੁਲਾਈ (ਸ.ਬ.) ਪਾਕਿਸਤਾਨ ਭਾਰਤ ਨਾਲ ਗੱਲਬਾਤ ਕਰਨ ਦੇ ਮੂਡ ਵਿਚ ਨਹੀਂ ਹੈ| ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ  ਕਿਹਾ ਹੈ ਕਿ ਭਾਰਤ ਦਾ ਪਾਕਿਸਤਾਨ ਅਤੇ ਕਸ਼ਮੀਰ ਪ੍ਰਤੀ ਰਵੱਈਆ ਸ਼ਾਂਤੀ ਗੱਲਬਾਤ ਵਿਚ ਰੁਕਾਵਟ ਪੈਦਾ ਕਰ ਰਿਹਾ ਹੈ| ਰੱਖਿਆ ਮੰਤਰੀ ਨੇ ਸੈਨੇਟ ਡਿਫੈਂਸ ਕਮੇਟੀ ਦੀ ਬੈਠਕ ਵਿਚ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਵਿਚਾਲੇ ਜਿਹੋ ਜਿਹੇ ਹਾਲਾਤ ਹਨ, ਉਸ ਵਿਚ ਗੱਲਬਾਤ ਕਰਨਾ ਮੁਸ਼ਕਲ ਹੈ| ਖਵਾਜਾ ਨੇ ਕਿਹਾ ਕਿ ਭਾਰਤ ਕਸ਼ਮੀਰ ਅਤੇ ਪਾਕਿਸਤਾਨ ਪ੍ਰਤੀ ਦੁਸ਼ਮਣੀ ਵਿਚ ਕੋਈ ਕਮੀ ਨਹੀਂ ਲਿਆ ਰਿਹਾ ਹੈ| ਉਨ੍ਹਾਂ ਕਿਹਾ ਕਿ ਇਸੇ ਕਾਰਨ ਦੋਹਾਂ ਦੇਸ਼ਾਂ ਵਿਚਾਲੇ ਸ਼ਾਂਤੀ ਗੱਲਬਾਤ ਨੂੰ ਅੱਗੇ ਨਹੀਂ ਵਧਾਇਆ ਜਾ ਸਕਦਾ|
ਜਿਕਰਯੋਗ ਹੈ ਕਿ ਕਸ਼ਮੀਰ ਵਿਚ ਭਾਰਤੀ ਫੌਜ ਨਾਲ ਮੁਕਾਬਲੇ ਦੌਰਾਨ ਮਾਰੇ ਗਏ ਹਿੱਜ਼ਬੁਲ ਮੁਜਾਹਿਦੀਨ ਅੱਤਵਾਦੀ ਬੁਰਹਾਨ ਬਾਨੀ ਦੀ ਮੌਤ ਤੋਂ ਬਾਅਦ ਕਸ਼ਮੀਰ ਵਿਚ ਹਾਲਾਤ ਤਣਾਅਪੂਰਨ ਹੋ ਗਏ| ਕਸ਼ਮੀਰੀਆਂ ਦੇ ਇਸ ਤਰ੍ਹਾਂ ਦੇ ਅੱਤਿਆਚਾਰਾਂ ਨੂੰ ਪਾਕਿਸਤਾਨ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੱਸਿਆ ਸੀ| ਓਧਰ ਪਾਕਿਸਤਾਨੀ ਨਵਾਜ਼ ਸ਼ਰੀਫ ਦੇ ਉਸ ਬਿਆਨ ਕਿ ਉਨ੍ਹਾਂ ਨੂੰ ਉਸ ਦਿਨ ਦੀ ਉਡੀਕ ਹੈ, ਜਦੋਂ ਕਸ਼ਮੀਰ ਪਾਕਿਸਤਾਨ ਦਾ ਹਿੱਸਾ ਬਣੇਗਾ ਦਾ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਮੂੰਹ ਤੋੜ ਜਵਾਬ ਦਿੰਦਿਆ ਕਿਹਾ ਸੀ ਕਿ ਸ਼ਰੀਫ ਦਾ ਇਹ ਸੁਪਨਾ ਕਦੇ ਪੂਰਾ ਨਹੀਂ             ਹੋਵੇਗਾ|

Leave a Reply

Your email address will not be published. Required fields are marked *