ਭਾਰਤ ਪਾਕਿਸਤਾਨ ਲਈ ਵਿਸ਼ਵ ਸ਼ਾਂਤੀ ਅਰਦਾਸ ਸਮਾਗਮ ਕਰਵਾਇਆ

ਚੰਡੀਗੜ੍ਹ, 23 ਮਾਰਚ (ਸ.ਬ.) ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਅਤੇ ਭਾਰਤ ਪਾਕਿਸਤਾਨ ਲਈ ਵਿਸ਼ਵ ਸ਼ਾਂਤੀ ਅਰਦਾਸ ਸਮਾਗਮ ਵਿਸ਼ਵ ਧਰਮ ਸੇਵਾ ਸ਼ਾਂਤੀ ਮਿਸ਼ਨ ਦੇ ਚੇਅਰਮੈਨ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਵੱਲੋਂ ਗੁਰਦੁਆਰਾ ਨਾਨਕਸਰ ਅੰਬਾਂ ਵਾਲਾ ਬਾਗ, ਧਨਾਸ ਵਿਖੇ ਕਰਵਾਇਆ ਗਿਆ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਦਸਿਆ ਕਿ ਇਸ ਸਮਾਗਮ ਵਿੱਚ ਗਿਆਨੀ ਕਰਨੈਲ ਸਿੰਘ ਗਰੀਬ, ਭਾਈ ਚਮਨਜੀਤ ਸਿੰਘ ਲਾਲ, ਭਾਈ ਗੁਰਪ੍ਰੀਤ ਸਿੰਘ ਸ਼ਿਮਲਾ, ਭਾਈ ਗੁਰਚਰਨ ਸਿੰਘ ਰਸੀਆਂ, ਭਾਈ ਦੀਪ ਸਿੰਘ ਕੋਮਲ, ਸ ਕੁਲਦੀਪ ਸਿੰਘ, ਸਵਾਮੀ ਵਿਸਵਾ ਆਨੰਦ ,ਹਾਜੀ ਬਾਬਾ ਦਿਲਸਾਦ ਅਹਿਮਦ ਨੇ ਅਤੇ ਹੋਰ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਤੇ ਸੰਤ ਮਹਾਂਪੁਰਸ਼ਾਂ ਨੇ ਕਥਾ , ਕੀਰਤਨ ਅਤੇ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ|
ਇਸ ਮੌਕੇ ਭਾਰਤ ਪਾਕਿ ਵਿਸ਼ਵ ਸ਼ਾਂਤੀ ਲਈ ਸੰਗਤੀ ਰੂਪ ਵਿੱਚ ਅਰਦਾਸ ਕੀਤੀ ਗਈ| ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਧਰਮਿੰਦਰ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਨੇ ਨਿਭਾਈ|

Leave a Reply

Your email address will not be published. Required fields are marked *