ਭਾਰਤ-ਪਾਕਿ ਤਣਾਅ ਵਿੱਚ ਸ਼ਰੀਫ ਨੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਇਸਲਾਮਾਬਾਦ, 30 ਜੂਨ (ਸ.ਬ.) ਕਸ਼ਮੀਰ ਵਿੱਚ ਜੰਗਬੰਦੀ ਦੀ ਉਲੰਘਣਾ ਨੂੰ ਲੈ ਕੇ ਭਾਰਤ ਨਾਲ ਚੱਲ ਰਹੇ ਤਣਾਅ ਵਿੱਚ, ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਨੇ ਗੁਆਂਢੀ ਦੇਸ਼ ਨਾਲ ਆਪਣੇ ਰਿਸ਼ਤਿਆਂ ਤੇ ਚਰਚਾ ਕਰਨ ਦੇ  ਵਿਦੇਸ਼ ਨੀਤੀ ਦੇ ਉਚ ਅਧਿਕਾਰੀਆਂ ਦੀ ਇਕ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ| ਪਾਕਿਸਤਾਨ ਦੀ ਖਬਰ ਮੁਤਾਬਕ, ਇਸ ਵਿੱਚ ਸ਼ਰੀਫ ਨੂੰ ਵਿਦੇਸ਼ ਮਾਮਲਿਆਂ ਨਾਲ ਜੁੜੇ ਖਾਸ ਮੁੱਦਿਆਂ ਬਾਰੇ ਦੱਸਿਆ ਜਾਵੇਗਾ, ਜਿਨ੍ਹਾਂ ਵਿੱਚ ਭਾਰਤ ਅਤੇ ਅਫਗਾਨਿਸਤਾਨ ਨਾਲ ਸੰਬੰਧਾਂ ਦੇ ਮੁੱਦੇ ਵੀ ਸ਼ਾਮਲ ਹਨ| ਇਸ ਮੀਟਿੰਗ ਵਿੱਚ ਵਿੱਤ ਮੰਤਰੀ ਇਸਹਾਕ ਡਾਰ ਅਤੇ ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਨੇ ਭਾਗ ਲਿਆ| ਮੀਟਿੰਗ ਦਾ ਆਯੋਜਨ ਇਕ ਅਜਿਹੇ ਸਮੇਂ ਤੇ ਕੀਤਾ ਗਿਆ ਜਦੋਂ ਕਸ਼ਮੀਰ ਵਿੱਚ ਜੰਗਬੰਦੀ ਦੀ ਉਲੰਘਣਾ ਹੋ ਜਾਣ ਕਾਰਨ ਭਾਰਤ ਅਤੇ ਪਾਕਿਸਤਾਨ ਵਿੱਚ ਤਣਾਅ ਚੱਲ ਰਿਹਾ ਹੈ| ਦੋਵੇਂ ਪੱਖ ਇਸ ਉਲੰਘਣਾ ਲਈ ਇਕ-ਦੂਜੇ ਨੂੰ ਜ਼ਿੰਮੇਵਾਰ ਠਹਿਰਾਉਂਦੇ ਹਨ| ਇਸ ਮੀਟਿੰਗ ਦੇ ਕੁਝ ਦਿਨ ਪਹਿਲਾਂ ਹੀ ਅਮਰੀਕਾ ਨੇ ਪਾਕਿਸਤਾਨ ਆਧਾਰਿਤ ਹਿਜਬੁਲ ਮੁਜਾਹਿਦੀਨ ਦੇ ਨੇਤਾ ਸੈਯਦ ਸਲਾਹੁਦੀਨ ਨੂੰ ਵਿਸ਼ਵ ਅੱਤਵਾਦੀ ਘੋਸ਼ਿਤ ਕੀਤਾ ਹੈ|

Leave a Reply

Your email address will not be published. Required fields are marked *