ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ ਆਯੋਜਿਤ

ਖਰੜ, 21 ਨਵੰਬਰ (ਸ.ਬ.) ਭਾਰਤ ਵਿਕਾਸ ਪ੍ਰੀਸ਼ਦ ਖਰੜ ਦੀ ਮੀਟਿੰਗ ਪ੍ਰਧਾਨ ਸ੍ਰੀ ਵਿਸ਼ਨੂੰ ਭਗਵਾਨ ਮਿੱਤਲ ਦੀ ਅਗਵਾਈ ਵਿਚ ਦਾਣਾ ਮੰਡੀ ਵਿਖੇ ਹੋਈ, ਜਿਸ ਵਿਚ ਰੋਹਿਤ ਮਿਸ਼ਰਾ ਜਿਲਾ ਪ੍ਰਧਾਨ ਹੁਨਰ ਤੇ ਰੋਜਗਾਰ ਸੈਲ ਭਾਜਪਾ ਮੁਹਾਲੀ ਵੀ ਵਿਸ਼ੇਸ ਤੌਰ ਤੇ ਸ਼ਾਮਲ ਹੋਏ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤ ਵਿਕਾਸ ਪ੍ਰੀਸ਼ਦ ਖਰੜ ਦੀ ਮਹਿਲਾ ਵਿੰਗ ਦੀ ਪ੍ਰਧਾਨ ਡਾ ਪ੍ਰਤਿਭਾ ਮਿਸ਼ਰਾ ਨੇ ਦਸਿਆ ਕਿ ਇਸ ਮੀਟਿੰਗ ਵਿਚ 26 ਨਵੰਬਰ ਨੂੰ ਦਾਣਾ ਮੰਡੀ ਖਰੜ ਵਿਖੇ ਗਰੀਬ ਤੇ ਲੋੜਵੰਦਾਂ ਨੂੰ ਕਪੜਾ ਵੰਡ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ, ਇਸ ਮੁਹਿੰਮ ਦੀ ਸ਼ੁਰੂਆਤ ਐਸ ਡੀ ਐਮ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵਲੋਂ ਕੀਤੀ ਜਾਵੇਗੀ|

Leave a Reply

Your email address will not be published. Required fields are marked *