ਭਾਰਤ ਵਿਕਾਸ ਪ੍ਰੀਸਦ ਵਲੋਂ ਗੁਰੂ ਵੰਦਨ ਛਾਤਰ ਅਭਿਨੰਦਨ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ, 26 ਅਕਤੂਬਰ (ਸ.ਬ.) ਭਾਰਤ ਵਿਕਾਸ ਪ੍ਰੀਸ਼ਦ ਮੁਹਾਲੀ ਦੀਆਂ ਦੋਵੇਂ ਬਰਾਂਚਾਂ ਵਲੋਂ ਗੁਰੂ ਵੰਦਨ ਛਾਤਰ ਅਭਿਨੰਦਨ ਸਮਾਗਮ ਦਾ ਆਯੋਜਨ ਕੀਤਾ ਗਿਆ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦਸਿਆ ਕਿ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਕੈਪਟਨ ਐਸ ਚੌਧਰੀ ਰਿਟਾ ਪਿੰ੍ਰਸੀਪਲ ਡੀ ਏ ਵੀ ਕਾਲਜ ਪਿਹੋਵਾ ਮੁੱਖ ਮਹਿਮਾਨ ਅਤੇ ਸ੍ਰੀ ਅਰੁਣ ਸੋਨੀ ਵਿਸ਼ੇਸ਼ ਮਹਿਮਾਨ ਸਨ|
ਇਸ ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਚੰਡ ਕਰਨ ਤੋਂ ਬਾਅਦ ਵੰਦੇ ਮਾਤਰਮ ਗਾਨ ਨਾਲ ਕੀਤੀ ਗਈ| ਇਸ ਸਮਾਗਮ ਵਿਚ ਮੁਹਾਲੀ ਦੇ ਵੱਖ ਵੱਖ ਸਕੂਲਾਂ ਦੇ 17 ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ|
ਇਸ ਮੌਕੇ ਸੰਸਥਾ ਦੇ ਪ੍ਰਧਾਨ ਮਦਨਜੀਤ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ| ਇਸ ਮੌਕੇ ਸੰਸਥਾ ਦੇ ਸਕੱਤਰ ਸ੍ਰੀ ਅਸ਼ੋਕ ਪਵਾਰ ਨੇ ਸੰਸਥਾ ਅਤੇ ਸੰਸਥਾ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿਤੀ| ਸ੍ਰੀਮਤੀ ਵੀਰਾਂ ਵਾਲੀ ਨੇ ਅਧਿਆਪਕ ਵਿਦਿਆਰਥੀਆਂ ਦੇ ਰਿਸ਼ਤੇ ਬਾਰੇ ਆਪਣੇ ਵਿਚਾਰ ਪੇਸ਼ ਕੀਤੇ| ਸਟੇਜ ਦਾ ਸੰਚਾਲਨ ਗੁਰਦੀਪ ਸਿੰਘ ਨੇ ਕੀਤਾ| ਇਸ ਮੌਕੇ ਏ ਕੁਮਾਰ, ਧਰਮਵੀਰ ਸਲਵਾਨ, ਵੀ ਐਸ ਵਧਵਾ, ਰਜਵੰਤ ਸਿੰਘ, ਡੀ ਆਰ ਮੋਦੀ, ਏ ਡੀ ਬੱਬਰ,  ਗੁਰਿੰਦਰ ਸਿੰਘ , ਐਮ ਪੀ ਅਰੋੜਾ ਵੀ ਮੌਜੂਦ ਸਨ|

Leave a Reply

Your email address will not be published. Required fields are marked *