ਭਾਰਤ ਸਰਕਾਰ ਵੱਲੋਂ ਕਲੀਨ ਚਿੱਟ ਦਿੱਤੇ ਜਾਣ ਤੋਂ ਬਾਅਦ ਮੇਹੁਲ ਚੌਕਸੀ ਨੂੰ ਦਿੱਤੀ ਗਈ ਨਾਗਰਿਕਤਾ- ਐਂਟੀਗੁਆ

ਨਵੀਂ ਦਿੱਲੀ, 3 ਅਗਸਤ (ਸ.ਬ.) ਐਂਟੀਗੁਆ ਦੀ ਸਰਕਾਰ ਨੇ ਦੱਸਿਆ ਕਿ ਦੇਸ਼ ਦੇ ਸਭ ਤੋਂ ਵੱਡੇ ਬੈਂਕਿੰਗ ਘੋਟਾਲੇ ਦੇ ਮੁੱਖ ਦੋਸ਼ੀ ਮੇਹੁਲ ਚੌਕਸੀ ਨੂੰ ਭਾਰਤ ਸਰਕਾਰ ਵੱਲੋਂ ਸਾਰੇ ਮਾਮਲਿਆਂ ਵਿੱਚੋਂ ਕਲੀਨ ਚਿੱਟ ਦਿੱਤੇ ਜਾਣ ਤੋਂ ਬਾਅਦ ਹੀ ਨਾਗਰਿਕਤਾ ਦਿੱਤੀ ਗਈ ਹੈ|
ਮੇਹੁਲ ਚੌਕਸੀ ਨੂੰ ਨਾਗਰਿਕਤਾ ਦਿੱਤੇ ਜਾਣ ਉਤੇ ਐਂਟੀਗੁਆ ਸਰਕਾਰ ਨੇ ਸਫ਼ਾਈ ਦਿੰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਇਹ ਦੱਸਿਆ ਗਿਆ ਸੀ ਕਿ ਮੇਹੁਲ ਦੇ ਖ਼ਿਲਾਫ਼ ਕੋਈ ਮਾਮਲਾ ਨਹੀਂ ਹੈ, ਇਸ ਤੋਂ ਬਾਅਦ ਹੀ ਉਸ ਨੂੰ ਨਾਗਰਿਕਤਾ ਦਿੱਤੀ ਗਈ|

Leave a Reply

Your email address will not be published. Required fields are marked *