ਭਾਰੀ ਬਾਰਿਸ਼ ਅਤੇ ਜ਼ਮੀਨ ਖਿਸਕਣ ਤੋਂ ਬਾਅਦ ਜੰਮੂ-ਸ਼੍ਰੀਨਗਰ ਹਾਈਵੇ ਬੰਦ

ਸ਼੍ਰੀਨਗਰ, 13 ਅਗਸਤ (ਸ.ਬ.) ਜੰਮੂ ਕਸ਼ਮੀਰ ਵਿੱਚ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਦਾ ਅਸਰ 300 ਕਿਲੋਮੀਟਰ ਲੰਬੇ ਨੈਸ਼ਨਲ ਹਾਈਵੇ ਉਤੇ ਵੀ ਦੇਖਣ ਨੂੰ ਮਿਲਿਆ ਹੈ| ਭਾਰੀ ਬਾਰਿਸ਼ ਤੋਂ ਬਾਅਦ ਜ਼ਮੀਨ ਖਿਸਕਣ ਦੇ ਕਾਰਨ ਹਾਈਵੇ ਨੂੰ ਬੰਦ ਕਰ ਦਿੱਤਾ ਗਿਆ ਹੈ| ਸ਼੍ਰੀਨਗਰ ਜਾਣ ਵਾਲੀਆਂ ਗੱਡੀਆਂ ਉਧਮਪੁਰ ਅਤੇ ਨਗਰੋਟਾ ਕੋਲ ਹੀ ਰੋਕ ਦਿੱਤੀਆਂ ਗਈਆਂ ਹਨ| ਇਸ ਸਭ ਦੇ ਵਿਚਕਾਰ ਵੱਧ ਅਸਰ ਮਚੇਲ ਮਾਤਾ ਜਾਣ ਵਾਲੇ ਸ਼ਰਧਾਲੂਆਂ ਉਤੇ ਪਿਆ ਹੈ|
ਮਿਲੀ ਜਾਣਕਾਰੀ ਅਨੁਸਾਰ, ਬਾਰਿਸ਼ ਕਾਰਨ ਜਗ੍ਹਾ-ਜਗ੍ਹਾ ਜ਼ਮੀਨ ਖਿਸਕਣ ਨਾਲ ਹਾਈਵੇ ਨੂੰ ਬੰਦ ਕਰ ਦਿੱਤਾ ਗਿਆ ਹੈ| ਅਮਰਨਾਥ ਜਾਣ ਵਾਲੇ ਯਾਤਰੀਆਂ ਨੂੰ ਰੋਕ ਦਿੱਤਾ ਗਿਆ ਹੈ| ਇਸ ਨਾਲ ਕਿਸ਼ਤਵਾੜ ਦੇ ਪਾਡਰ ਜ਼ਿਲੇ ਵਿੱਚ ਚੱਲ ਰਹੀ ਚੰਡੀ ਮਾਤਾ ਦੀ ਮਚੇਲ ਯਾਤਰਾ ਦੌਰਾਨ ਸ਼ਰਧਾਲੂ ਵੀ ਫਸੇ ਹੋਏ ਹਨ| ਮਲਬਾ ਹਟਾਏ ਜਾਣ ਦਾ ਕੰਮ ਕੀਤਾ ਜਾ ਰਿਹਾ ਹੈ| ਉਮੀਦ ਕੀਤੀ ਜਾ ਰਹੀ ਹੈ ਕਿ ਦੁਪਹਿਰ ਤੋਂ ਬਾਅਦ ਹਾਈਵੇ ਨੂੰ ਟ੍ਰੈਫਿਕ ਲਈ ਖੋਲਿਆ ਜਾ ਸਕਦਾ ਹੈ|

Leave a Reply

Your email address will not be published. Required fields are marked *