ਭਿਆਨਕ ਸੜਕ ਹਾਦਸੇ ਵਿੱਚ 5 ਸ਼ਰਧਾਲੂਆਂ ਦੀ ਮੌਤ, 20 ਜ਼ਖਮੀ

ਆਗਰਾ, 28 ਜੁਲਾਈ (ਸ.ਬ.) ਉੱਤਰ ਪ੍ਰਦੇਸ਼ ਵਿੱਚ ਆਗਰਾ ਦੇ ਸਿਕੰਦਰਾ ਖੇਤਰ ਵਿੱਚ ਬੀਤੀ ਰਾਤ ਹੋਏ ਸੜਕ ਹਾਦਸੇ ਵਿੱਚ ਟਰੈਕਟਰ-ਟਰਾਲੀ ਸਵਾਰ 5 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ ਹੋਰ 20 ਜ਼ਖਮੀ ਹੋ ਗਏ|
ਪੁਲੀਸ ਸੂਤਰਾਂ ਨੇ ਦੱਸਿਆ ਕਿ ਸਿਕੰਦਰਾ ਇਲਾਕੇ ਵਿੱਚ ਸੜਕ ਕਿਨਾਰੇ 2 ਟਰੈਕਟਰ-ਟਰਾਲੀ ਖੜ੍ਹੀ ਸੀ| ਤੇਜ਼ ਰਫਤਾਰ ਟਰੱਕ ਨੇ ਇਨ੍ਹਾਂ ਵਿੱਚ ਟੱਕਰ ਮਾਰ ਦਿੱਤੀ, ਜਿਸ ਨਾਲ 5 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਹੋਰ 20 ਜ਼ਖਮੀ ਹੋ ਗਏ| ਸਾਰੇ ਲੋਕ  ਏਟਾ ਜ਼ਿਲੇ ਦੇ ਰਹਿਣ ਵਾਲੇ ਹਨ| ਉਨ੍ਹਾਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ| ਜ਼ਖਮੀਆਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ| ਹਾਦਸੇ ਤੋਂ ਬਾਅਦ ਟਰੱਕ ਚਾਲਕ ਫਰਾਰ ਹੋ ਗਿਆ| ਪੁਲੀਸ ਉਸ ਦੀ ਤਲਾਸ਼ ਕਰ ਰਹੀ ਹੈ|

Leave a Reply

Your email address will not be published. Required fields are marked *