ਭੁਪਿੰਦਰ ਸਿੰਘ ਬਜਰੂੜ ਸ਼੍ਰੋਮਣੀ ਅਕਾਲੀ ਦਲ ਡੈਮੋਕੇ੍ਰਟਿਕ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਚੰਡੀਗੜ੍ਹ, 20 ਜਨਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਭੁਪਿੰਦਰ ਸਿੰਘ ਬਜਰੂੜ ਨੂੰ ਪਾਰਟੀ ਦੀ ਜ਼ਿਲ੍ਹਾ ਰੋਪੜ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਜ਼ਿਲ੍ਹਾ ਪੱਧਰੀ ਆਗੂਆਂ ਅਤੇ ਵਰਕਰਾਂ ਵੱਲੋਂ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਦੀ ਚੋਣ ਕੀਤੀ ਗਈ ਹੈ। ਸ. ਭੁਪਿੰਦਰ ਸਿੰਘ ਬਜਰੂੜ ਇਸ ਸਮੇਂ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਰਪ੍ਰਸਤ ਵੀ ਹਨ। ਉਨ੍ਹਾਂ ਇਸ ਮੌਕੇ ਕਿਹਾ ਕਿ ਪਾਰਟੀ ਵਲੋਂ ਉਹਨਾਂ ਨੂੰ ਜਿਹੜੀ ਜਿੰਮੇਵਾਰੀ ਸੌਂਪੀ ਗਈ ਹੈ ਉਸਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਤਰੱਕੀ ਅਤੇ ਚੜਦੀ-ਕਲਾ ਲਈ ਕਾਰਜਸ਼ੀਲ ਰਹਿਣਗੇ।