ਭੁਪਿੰਦਰ ਸਿੰਘ ਸਭਰਵਾਲ ਨੇ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਐਸ ਏ ਐਸ ਨਗਰ, 14 ਅਪ੍ਰੈਲ (ਸ.ਬ.) ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਮੁੱਖ ਚੋਣ ਕਮਿਸ਼ਨਰ ਸ ਕਰਨੈਲ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਸੰਸਥਾ ਦੇ ਨਵੇਂ ਬਣੇ ਪ੍ਰਧਾਨ ਭੁਪਿੰਦਰ ਸਿੰਘ ਸਭਰਵਾਲ ਨੂੰ ਪ੍ਰਧਾਨਗੀ ਦਾ ਸਰਟੀਫਿਕੇਟ ਅਤੇ ਅਹੁਦੇ ਦਾ ਚਾਰਜ ਦਿਤਾ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਚੋਣ ਕਮਿਸ਼ਨਰ ਸੁਰਿੰਦਰ ਸਿੰਘ ਮਹੰਤ ਨੇ ਕਿਹਾ ਕਿ ਸੰਸਥਾ ਦੀ ਪ੍ਰਧਾਨਗੀ ਦੀ ਚੋਣ ਦਾ ਕੰਮ ਸਹੀ ਤਰੀਕੇ ਨਾਲ ਨੇਪਰੇ ਚੜ ਗਿਆ ਹੈ| ਉਹਨਾ ਕਿਹਾ ਕਿ ਇਸ ਚੋਣ ਵਿਚ ਸੰਸਥਾ ਦੀ ਪਿਛਲੀ ਟੀਮ ਨੇ ਵੀ ਸ਼ਲਾਘਾਯੋਗ ਸਹਿਯੋਗ ਦਿਤਾ ਹੈ| ਉਹਨਾਂ ਕਿਹਾ ਕਿ ਪ੍ਰਧਾਨਗੀ ਲਈ ਦੂਜੇ ਉਮੀਦਵਾਰ ਅਮਿਤ ਮਰਵਾਹਾ ਵਧਾਈ ਦੇ ਪਾਤਰ ਹਨ , ਜਿਹਨਾਂ ਨੇ ਸੰਸਥਾ ਦੇ ਵਡੇਰੇ ਹਿੱਤਾਂ ਨੂੰ ਮੁਖ ਰਖਦਿਆਂ ਪ੍ਰਧਾਨਗੀ ਦੀ ਚੋਣ ਵਿਚੋਂ ਆਪਣਾ ਨਾਮ ਵਾਪਸ ਲੈ ਲਿਆ ਸੀ ਜਿਸ ਕਰਕੇ ਇਹ ਚੋਣ ਸਰਵਸੰਮਤੀ ਨਾਲ ਹੋ ਸਕੀ ਸੀ|
ਇਸ ਮੌਕੇ ਸੰਬੋਧਨ ਕਰਦਿਆਂ ਨਵੇਂ ਬਣੇ ਪ੍ਰਧਾਨ ਭੁਪਿੰਦਰ ਸਿੰਘ ਸਭਰਵਾਲ ਨੇ ਕਿਹਾ ਕਿ ਉਹਨਾਂ ਉਪਰ ਜੋ ਭਰੋਸਾ ਪ੍ਰਗਟ ਕੀਤਾ ਗਿਆ ਹੈ, ਉਸ ਉਪਰ ਉਹ ਖਰ੍ਹਾ ਉਤਰਨਗੇ ਅਤੇ ਪ੍ਰਾਪਰਟੀ ਡੀਲਰਾਂ ਨੂੰ ਪੇਸ਼ ਸਮੱਸਿਆਵਾਂ ਦੇ ਹੱਲ ਲਈ ਉਪਰਾਲੇ ਕਰਨਗੇ|
ਇਸ ਮੌਕੇ ਸੰਬੋਧਨ ਕਰਦਿਆਂ ਪਿਛਲੀ ਟੀਮ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਡਡਵਾਲ ਨੇ ਪਿਛਲੀ ਟੀਮ ਦੀ ਕਾਰਗੁਜਾਰੀ ਉਪਰ ਚਾਨਣਾ ਪਾਇਆ ਅਤੇ ਪਿਛਲੀ ਟੀਮ ਨੂੰ ਦਿੱਤੇ ਗਏ ਸਹਿਯੋਗ ਲਈ ਹਾਊਸ ਦਾ ਧੰਨਵਾਦ ਕੀਤਾ| ਇਸ ਮੌਕੇ ਐਮ ਪੀ ਸੀ ਦੀ ਪਿਛਲੀ ਟੀਮ ਦੇ ਪ੍ਰਧਾਨ ਸ੍ਰ. ਤੇਜਿੰਦਰ ਸਿੰਘ ਪੂਨੀਆ, ਚੇਅਰਮੈਨ ਸ੍ਰ. ਹਰਜਿੰਦਰ ਸਿੰਘ ਧਵਨ, ਸ੍ਰੀ ਏ ਕੇ ਪਵਾਰ ਗੋਗੀ ਸਮੇਤ ਐਸੋਸੀਏਸ਼ਨ ਵੱਡੀ ਗਿਣਤੀ ਮੈਂਬਰ ਹਾਜਿਰ ਸਨ|

Leave a Reply

Your email address will not be published. Required fields are marked *