ਭੂਚਾਲ ਦੇ ਝਟਕਿਆਂ ਨਾਲ ਕੰਬਿਆ ਇੰਡੋਨੇਸ਼ੀਆ

ਜਕਾਰਤਾ, 6 ਦਸੰਬਰ (ਸ.ਬ.) ਇੰਡੋਨੇਸ਼ੀਆ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਇਸ ਦੀ ਤੀਬਰਤਾ ਰਿਕਟਰ ਪੈਮਾਨੇ ਤੇ 5.5 ਮਾਪੀ ਗਈ| ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਜ਼ਮੀਨ ਵਿੱਚ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ| ਅਜੇ ਤਕ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ| ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕ ਕਾਫੀ ਘਬਰਾ ਗਏ ਸਨ ਅਤੇ ਘਰਾਂ ਵਿਚੋਂ ਬਾਹਰ ਆ ਕੇ ਖੜ੍ਹੇ ਹੋ ਗਏ|

Leave a Reply

Your email address will not be published. Required fields are marked *