ਭ੍ਰਿਸ਼ਟਾਚਾਰ ਮਾਮਲੇ ਵਿੱਚ ਪ੍ਰਧਾਨ ਮੰਤਰੀ ਨੇਤਨਯਾਹੂ ਤੋਂ ਪੁੱਛਗਿੱਛ

ਯੇਰੂਸ਼ਲਮ, 20 ਨਵੰਬਰ (ਸ.ਬ.) ਇਜ਼ਰਾਇਲ ਦੀ ਪੁਲੀਸ ਨੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿੱਚ ਪ੍ਰਧਾਨਮੰਤਰੀ ਨੇਤਨਯਾਹੂ ਕੋਲੋ ਪੁੱਛਗਿੱਛ ਕੀਤੀ| ਪੁਲੀਸ ਬੁਲਾਰੇ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਅਧਿਕਾਰਿਕ ਘਰ ਯੇਰੁਸ਼ਲਮ ਪੁੱਜੇ ਅਤੇ ਉਨ੍ਹਾਂ ਨੇ ਪੁੱਛਗਿਛ ਕੀਤੀ| ਉਨ੍ਹਾਂ ਕਿਹਾ ਕਿ ਸ਼੍ਰੀ ਨੇਤਨਯਾਹੂ ਨਾਲ ਰਾਜ ਦੇ ਮੁੱਖ ਅਭਿਯੋਜਕ ਅਤੇ ਅਟਾਰਨੀ ਜਨਰਲ ਪ੍ਰਾਧਿਕਰਨ ਨਾਲ ਚੱਲ ਰਹੇ ਧੋਖਾਧੜੀ ਦੀ ਜਾਂਚ ਦੇ ਮਾਮਲੇ ਵਿੱਚ ਕਈ ਘੰਟਿਆਂ ਤੱਕ ਪੁੱਛਗਿਛ ਹੋਈ| ਸਾਲ 2009 ਤੋਂ ਸੱਤਾ ਦੀ ਵਾਗਡੋਰ ਸੰਭਾਲ ਰਹੇ ਪ੍ਰਧਾਨ ਮੰਤਰੀ ਨੇਤਨਯਾਹੂ ਖਿਲਾਫ ਕੋਈ ਇਲਜ਼ਾਮ ਨਹੀਂ ਲਗਾਇਆ ਗਿਆ ਹੈ ਪਰ ਉਨ੍ਹਾਂ ਨੇ ਕੁਝ ਵੀ ਗਲਤ ਕਰਨ ਤੋਂ ਮਨਾਹੀ ਕੀਤੀ ਹੈ|

Leave a Reply

Your email address will not be published. Required fields are marked *