ਮਗਨਰੇਗਾ ਕਰਮਚਾਰੀ ਪੰਜਾਬ ਸਰਕਾਰ ਨਾਲ ਆਰ ਪਾਰ ਦੀ ਲੜਾਈ ਦੇ ਮੂਡ ਵਿੱਚ, 24 ਅਪ੍ਰੈਲ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਮੀਟਿੰਗ

ਐਸ ਏ ਐਸ ਨਗਰ, 22 ਅਪ੍ਰੈਲ (ਸ.ਬ.) ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਮਟਿੰਗ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਵਿੱਚ ਸ਼ੁਰੂ ਹੋਈ| ਪ੍ਰਧਾਨ ਨੇ ਕਿਹਾ ਕਿ  ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ| ਉਨ੍ਹਾਂ ਕਿਹਾ ਕਿ 24 ਅਪ੍ਰੈਲ ਨੂੰ  ਸੂਬਾ ਪੱਧਰੀ ਮਗਨਰੇਗਾ ਕਰਮਚਾਰੀ ਯੂਨੀਅਨ ਦੀ ਮੀਟਿੰਗ ਮੁਹਾਲੀ ਵਿਖੇ ਕੀਤੀ ਜਾਵੇਗੀ  ਜਿਸ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਆਰ ਪਾਰ ਦੀ ਲੜਾਈ ਸ਼ੁਰੂ ਕੀਤੀ ਜਾਵੇਗੀ|
ਆਗੂਆਂ ਨੇ ਦੱਸਿਆ ਕਿ ਲੰਬੀ ਰੈਲੀ ਦੌਰਾਨ 6 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਨਾਲ ਪਿੰਡ ਬਾਦਲ ਵਿਖੇ ਮਟਿੰਗ ਦਾ ਸਮਾ ਦਿੱਤਾ ਗਿਆ ਪਰ ਮੁੱਖ ਮੰਤਰੀ ਵਲੋਂ ਮਟਿੰਗ ਵਿੱਚ ਠੇਕੇ ਅਤੇ ਆਊਟਸਰੋਸਿੰਗ ਰਾਹੀਂ ਲੱਗੇ ਮੁਲਾਜ਼ਮਾਂ ਨੂੰ ਸਿਰਫ ਇੱਕ ਝੂਠਾ ਲਾਰਾ ਤੇ ਲਾਲੀਪਾਪ ਹੀ ਮਿਲਿਆ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਿੱਚ ਕੋਈ ਰੂਚੀ ਪੰਜਾਬ ਸਰਕਾਰ ਨੇ ਨਹੀਂ ਦਿਖਾਈ|
ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਆਗੂਆਂ ਜਰਨਲ ਸਕੱਤਰ ਅਮ੍ਰਿਤਪਾਲ ਸਿੰਘ, ਜੀਵਨ ਸਿੰਘ, ਪ੍ਰੈਸ ਸਕੱਤਰ ਅਮਰੀਕ ਸਿੰਘ, ਮੀਤ ਪ੍ਰਧਾਨ ਸਰਬਜੀਤ ਸਿੰਘ, ਜੁਆਇੰਟ ਸਕੱਤਰ ਸੇਵਕ, ਖਜ਼ਾਨਚੀ ਮਨਸੇ ਖਾਂ, ਸਲਾਹਕਾਰ ਹਰਿੰਦਰ ਪਾਲ, ਸ਼ਮਸ਼ੇਰ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮਗਨਰੇਗਾ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ| ਉਹਨਾਂ ਦੱਸਿਆ ਕਿ ਮਗਨਰੇਗਾ ਮੁਲਾਜ਼ਮ ਪਿਛਲੇ 8 ਸਾਲਾਂ ਤੋਂ ਪੰਜਾਬ ਦੇ ਪੰਚਾਇਤੀ ਵਿਭਾਗ ਸੇਵਾਵਾਂ ਦੇ ਰਹੇ ਹਨ ਉਹ ਥੋੜ੍ਹੀਆਂ ਤਨਖਾਹਾਂ ਤੇ ਮਗਨਰੇਗਾ ਮੁਲਾਜ਼ਮਾਂ ਤੋਂ ਪੰਜਾਬ ਸਰਕਾਰ ਇੱਕ ਰੈਗੂਲਰ ਮੁਲਾਜ਼ਮ ਦੀ ਤਰ੍ਹਾਂ ਕੰਮ ਲੈ ਰਹੀ ਹੈ ਅਤੇ ਦਫਤਰਾਂ ਵਿੱਚ ਅਤੇ ਫੀਲਡ ਵਿੱਚ 12 ਘੰਟੇ ਕੰਮ ਲਿਆ ਜਾਂਦਾ ਹੈ ਪਰ ਜਦੋਂ ਇਹਨਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਵਾਰੀ ਆਉਂਦੀ ਹੈ ਤਾਂ ਪੰਜਾਬ ਸਰਕਾਰ ਦੀ ਜਬਾਨ ਬੰਦ ਹੋ ਜਾਂਦੀ ਹੈ| ਉਨ੍ਹਾਂ ਕਿਹਾ ਕਿ ਪੰਚਾਇਤੀ ਵਿਭਾਗ ਵਲੋਂ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਅਖਬਾਰਾਂ ਵਿੱਚ ਨਵੀਂ ਭਰਤੀ ਦੇ ਇਸ਼ਿਤਹਾਰ ਦਿੱਤੇ ਜਾ ਰਹੇ ਹਨ ਪਰ ਮਗਨਰੇਗਾ ਕਰਮਚਾਰੀ ਪੱਕੇ ਹੋਣ ਲਈ ਸੜਕਾਂ ਤੇ ਧਰਨੇ ਲਾਉਦੇ ਰੂਲਦੇ ਫਿਰਦੇ ਹਨ|
ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖਤ ਚਿਤਵਾਨੀ ਦਿੰਦਿਆਂ ਕਿਹਾ ਕਿ ਹੁਣ ਮਗਨਰੇਗਾ ਕਰਮਚਾਰੀ ਚੁਪ ਨਹੀਂ ਬੈਠਣਗੇ ਅਤੇ ਸੰਘਰਸ਼ ਦਾ ਰਾਸਤਾ ਅਪਨਾਉਣਗੇ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਦੀ ਹੋਵੇਗੀ | ਆਗੂਆਂ ਨੇ ਕਹਿ ਕਿ ਹੁਣ ਮਗਨਰੇਗਾ ਕਰਮਚਾਰੀ ਮੁੱਖ ਮੰਤਰੀ ਦੇ ਸੰਗਤ ਦਰਸ਼ਨ ਦਾ ਘਿਰਾਉ ਕਰਨਗੇ ਅਤੇ ਵੱਖ ਵੱਖ ਪੰਜਾਬ ਦੇ ਮੰਤਰੀਆਂ ਦੇ ਪ੍ਰੋਗਰਾਮਾਂ ਵਿੱਚ ਆਪਣੇ ਹੱਕਾਂ ਪ੍ਰਤੀ ਜਾਣੂੰ ਕਰਵਾਉਣਗੇ|

Leave a Reply

Your email address will not be published. Required fields are marked *