ਮਗਨਰੇਗਾ ਸਕੀਮ ਤਹਿਤ ਪਿੰਡਾਂ ਦੀ ਕਾਇਆ ਕਲਪ ਕੀਤੀ ਜਾਵੇਗੀ: ਸੰਜੀਵ ਗਰਗ

ਐਸ.ਏ.ਐਸ ਨਗਰ, 20 ਅਪ੍ਰੈਲ (ਸ.ਬ.) ਮਗਨਰੇਗਾ ਸਕੀਮ ਤਹਿਤ ਜਿਲ੍ਹੇ ਦੇ ਪਿੰਡਾਂ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਇਸ ਸਕੀਮ ਤਹਿਤ ਪਿੰਡਾ ਵਿੱਚ ਵਸਦੇ ਲੋੜਵੰਦ ਲੋਕਾਂ ਲਈ  ਵੱਧ ਤੋਂ ਵੱਧ ਰੁਜਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ| ਇਸ ਗੱਲ ਦੀ ਜਾਣਕਾਰੀ ਸ੍ਰੀ ਸੰਜੀਵ ਕੁਮਾਰ ਗਰਗ ਨੇ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਆਪਣੇ ਆਹੁਦੇ ਦਾ ਕਾਰਜਭਾਰ ਸੰਭਾਲਣ ਮੌਕੇ ਦਿੱਤੀ|
ਸ੍ਰੀ ਗਰਗ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਕਾਮਿਆਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਸਾਲ 2017-18 ਲਈ ਇਹ ਉਜਰਤਾਂ 218 ਰੁਪਏ ਤੋਂ ਵਧਾ ਕੇ 233 ਰੁਪਏ ਪ੍ਰਤੀ ਦਿਨ ਕਰ ਦਿੱਤੀਆਂ ਗਈਆਂ ਹਨ| ਉਨ੍ਹਾਂ ਦੱਸਿਆ ਕਿ ਵਧੀਆਂ ਹੋਈਆਂ ਉਜਰਤਾਂ 1ਅਪ੍ਰੈਲ 2017 ਤੋਂ ਲਾਗੂ ਕੀਤੀਆਂ ਗਈਆਂ ਹਨ| ਉਨ੍ਹਾਂ ਹੋਰ ਦੱਸਿਆ ਕਿ ਮਗਨਰੇਗਾ ਸਕੀਮ ਤਹਿਤ ਜਿਲ੍ਹੇ ਦਾ ਪ੍ਰਸਤਾਵਿਤ 43 ਕਰੋੜ ਰੁਪਏ ਦਾ ਸਲਾਨਾ ਬਜਟ ਕੇਂਦਰ ਸਰਕਾਰ ਨੂੰ ਮੰਜੂਰੀ ਲਈ ਭੇਜਿਆ ਗਿਆ ਹੈ ਜਦਕਿ ਪਿਛਲੇ ਸਾਲ ਮਗਨਰੇਗਾ ਸਕੀਮ ਤਹਿਤ ਜਿਲ੍ਹੇ ਵਿੱਚ 13 ਕਰੋੜ ਰੁਪਏ ਖਰਚ ਕੀਤੇ ਗਏ ਸਨ|  ਇਸ ਮੌਕੇ ਸਕੱਤਰ ਜਿਲ੍ਹਾ ਪ੍ਰੀਸਦ ਰਵਿੰਦਰ ਸਿੰਘ ਸੰਧੂ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *