ਮਜਦੂਰ ਵਰਗ ਦੀ ਭਲਾਈ ਲਈ ਉਪਰਾਲੇ ਜਾਰੀ: ਕੰਵਰਬੀਰ ਸਿੱਧੂ

ਐਸ.ਏ. ਐਸ ਨਗਰ, 27 ਅਗਸਤ (ਸ.ਬ.) ਪੰਜਾਬ ਸਰਕਾਰ ਗਰੀਬਾਂ ਅਤੇ ਖਾਸ ਕਰਕੇ ਮਜ਼ਦੂਰ ਵਰਗ ਦੇ ਭਲੇ ਤੇ ਬਿਹਤਰੀ ਨੂੰ ਸਭ ਤੋਂ ਅੱਗੇ ਰੱਖ ਕੇ ਕੰਮ ਕਰ ਰਹੀ ਹੈ| ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋੜਵੰਦਾ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਕਿ ਕੋਈ ਵੀ ਲੋੜਵੰਦ ਤੇ ਗਰੀਬ ਪਰਿਵਾਰ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੋਂ ਵਾਂਝਾ ਨਾ ਰਹਿ ਸਕੇ| ਇਹ ਵਿਚਾਰ ਨਜਦੀਕੀ ਪਿੰਡ ਕੁਰੜਾ ਤੇ ਕੁਰੜੀ ਵਿਖੇ ਮਜ਼ਦੂਰ ਵਰਗ ਦੇ ਲਾਭਪਾਤਰੀਆਂ ਨੂੰ ਲੇਬਰ ਭਲਾਈ ਕਾਰਡ ਵੰਡਣ ਮੌਕੇ ਪੰਜਾਬ ਯੂਥ ਕਾਂਗਰਸ ਦੇ ਮੀਡੀਆ ਕੋਆਰੇਡੀਨੇਟਰ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਨੇ ਪ੍ਰਗਟ ਕੀਤੇ| ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾ ਤਹਿਤ ਪਿੰਡਾਂ ਵਿੱਚ ਲੇਬਰ ਦੀ ਭਲਾਈ ਅਤੇ ਬੁਢਾਪਾ/ਵਿਧਵਾ ਪੈਨਸ਼ਨਾਂ ਲਈ ਕੈਂਪ ਲਗਾਏ ਜਾ ਰਹੇ ਹਨ ਤਾਂ ਇਨ੍ਹਾਂ ਸਕੀਮਾਂ ਦਾ ਲੋੜਵੰਦ ਪਰਿਵਾਰ ਵੱਧ ਤੋਂ ਵੱਧ ਲਾਭ ਉਠਾ ਸਕਣ|
ਉਨ੍ਹਾਂ ਕਿਹਾ ਕਿ ਜਲਦ ਹੀ ਕਿਰਤ ਵਿਭਾਗ ਵੱਲੋਂ ਹਲਕੇ ਅੰਦਰ ਹੋਰ ਵਿਸ਼ੇਸ਼ ਕੈਂਪ ਲਗਾ ਕੇ ਮਜਦੂਰ ਵਰਗ ਨੂੰ ਉਨ੍ਹਾਂ ਦੇ ਹੱਕਾਂ ਤੇ ਭਲਾਈ ਸਕੀਮਾਂ ਦੇ ਫਾਰਮ ਭਰੇ ਜਾਣਗੇ ਤੇ ਹੋਰ ਸਕੀਮਾਂ ਦੀ ਜਾਣਕਾਰੀ ਦਿੱਤੀ ਵੀ ਜਾਵੇਗੀ| ਇਸ ਮੌਕੇ ਹੋਰਨਾ ਤੋਂ ਇਲਾਵਾ ਕੁਰੜੀ ਦੇ ਸਰਪੰਚ ਛੱਜਾ ਸਿੰਘ, ਦਵਿੰਦਰ ਸਿੰਘ ਕੁਰੜੀ, ਗੁਰਪ੍ਰੀਤ ਸਿੰਘ ਗੁਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲਾਭਪਾਤਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *