ਮਥੁਰਾ ਵਿਚ ਭਿਆਨਕ ਸੜਕ ਹਾਦਸੇ ਵਿੱਚ ਲੁਧਿਆਣਾ ਵਾਸੀ 5 ਲੋਕਾਂ ਦੀ ਮੌਤ

ਮਥੁਰਾ, 7 ਜੁਲਾਈ (ਸ.ਬ.) ਉੱਤਰ ਪ੍ਰਦੇਸ਼ ਵਿੱਚ ਮਥੁਰਾ ਦੇ ਮਹਾਬਨ ਖੇਤਰ ਵਿੱਚ ਯਮੁਨਾ ਐਕਸਪ੍ਰੈਸ ਵੇਅ ਤੇ ਇਕ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ 5 ਲੋਕਾਂ ਦੀ ਮੌਤ ਹੋ ਗਈ| ਸੀਨੀਅਰ ਪੁਲੀਸ ਕਮਿਸ਼ਨਰ ਵਿਨੋਦ ਕੁਮਾਰ ਮਿਸ਼ਰ ਨੇ ਦੱਸਿਆ ਕਿ ਨੋਇਡਾ ਤੋਂ ਆਗਰਾ ਵੱਲ ਜਾ ਰਹੀ ਕਾਰ ਪਹਿਲਾਂ ਪੁਲੀਆ ਨਾਲ ਟਕਰਾਉਣ ਤੋਂ ਬਾਅਦ ਡਿਵਾਈਡਰ ਨਾਲ ਜਾ ਭਿੜੀ, ਜਿਸ ਨਾਲ 4 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂ ਕਿ 5ਵਾਂ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ|
ਉਸ ਨੂੰ ਜ਼ਿਲਾ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਤੋਂ ਬਾਅਦ ਉਸ ਨੇ ਵੀ ਦਮ ਤੋੜ ਦਿੱਤਾ| ਉਨ੍ਹਾਂ ਨੇ ਦੱਸਿਆ ਕਿ ਸਾਰੇ ਯਾਤਰੀ ਲੁਧਿਆਣਾ ਦੇ ਰਹਿਣ ਵਾਲੇ ਸਨ| ਉਨ੍ਹਾਂ ਦੇ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ| ਹਾਦਸੇ ਦਾ ਕਾਰਨ ਡਰਾਈਵਰ ਨੂੰ ਨੀਂਦ ਆਉਣੀ ਦੱਸਿਆ ਜਾ ਰਿਹਾ ਹੈ|

Leave a Reply

Your email address will not be published. Required fields are marked *