ਮਨਪ੍ਰੀਤ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਅਸਲ ਜ਼ਿੰਮੇਵਾਰ : ਸੁਖਬੀਰ ਬਾਦਲ

ਚੰਡੀਗੜ੍ਹ, 13 ਜੂਨ (ਸ.ਬ.) ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਿਧਾਇਕਾਂ ਨਾਲ ਮਿਲ ਕੇ ਪੰਜਾਬ ਦੇ ਗਵਰਨਰ ਵੀ. ਪੀ. ਬਦਨੌਰ ਨੂੰ ਪੰਜਾਬ ਦੇ ਹਾਲਾਤ ਉਪਰ ਇਕ ਮੰਗ ਪੱਤਰ ਸੌਪਿਆ| ਇਸ ਮੰਗ ਪੱਤਰ ਵਿੱਚ ਉਨ੍ਹਾਂ ਨੇ ਰੇਤ ਖਦਾਨ ਮਾਮਲਾ ਪੰਜਾਬ ਵਿੱਚ ਵਿਗੜਦੀ ਹੋਈ ਕਾਨੂੰਨ ਵਿਵਸਥਾ ਦੀ ਸਥਿਤੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ, ਪੰਜਾਬ ਵਿੱਚ ਬਿਜਲੀ ਕਟੌਤੀ ਤੇ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਬਾਰੇ ਵੇਰਵਾ ਦਿੱਤਾ ਤੇ ਮੰਗ ਕੀਤੀ ਕਿ ਇਸ ਸਰਕਾਰ ਤੋਂ ਇਨ੍ਹਾਂ ਮਾਮਲਿਆਂ ਵਿੱਚ ਜਵਾਬ ਤਲਬ ਕੀਤਾ ਜਾਵੇ|
ਸ੍ਰ. ਸੁਖਬੀਰ ਬਾਦਲ ਨੇ ਕਿਹਾ ਕਿ ਅਜੇ ਕਾਂਗਰਸ ਸਰਕਾਰ ਨੂੰ ਬਣੇ 3 ਮਹੀਨੇ ਵੀ ਨਹੀਂ ਹੋਏ ਤੇ ਇਨ੍ਹਾਂ ਵਲੋਂ ਜਨਤਾ ਨਾਲ ਲੁੱਟ ਖਸੁੱਟ ਸ਼ੁਰੂ ਕਰ ਦਿੱਤੀ ਗਈ ਹੈ| ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਗਈ ਹੈ| ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਕੀਤੇ ਗਏ ਵਾਅਦਿਆਂ ਨੂੰ ਵੀ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਕਿਸਾਨ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਵਾਅਦੇ ਚੋਣ ਮੈਨੀਫੈਸਟੋ ਵਿੱਚ ਕੀਤੇ ਸਨ| ਉਨ੍ਹਾਂ ਵਾਅਦਿਆਂ ਨੂੰ ਸਰਕਾਰ ਪੂਰਾ ਨਹੀਂ ਰਹੀ ਹੈ|
ਉਨ੍ਹਾਂ ਮਨਪ੍ਰੀਤ ਬਾਦਲ ਤੇ ਵਰਦਿਆਂ ਕਿਹਾ ਕਿ ਅਸਲੀ ਗੁਨਾਹਗਾਰ ਮਨਪ੍ਰੀਤ ਬਾਦਲ ਹੈ ਕਿਉਂਕਿ ਉਸ ਨੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ, ਜਿਸ ਨੂੰ ਹੁਣ ਉਹ ਪੂਰਾ ਨਹੀਂ ਕਰ ਪਾ ਰਿਹਾ|  ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਾਰੇ ਮੁੱਦੇ ਵਿਧਾਨ ਸਭਾ ਦੇ ਸ਼ੁਰੂ ਹੋਣ ਵਾਲੇ ਸੈਸ਼ਨ ਵਿੱਚ ਵੀ ਚੁੱਕੇ ਜਾਣਗੇ|
ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਸਾਂਪਲਾ ਨੇ ਇਸ ਮੌਕੇ ਕਿਹਾ ਕਿ ਕਾਂਗਰਸ ਸਰਕਾਰ ਦੀ ਕਹਿਣੀ ਤੇ ਕਥਨੀ ਵਿੱਚ ਬਹੁਤ ਫਰਕ ਹੈ| ਕਿਸਾਨਾਂ ਦੇ ਕਰਜ਼ੇ ਬਾਰੇ ਸਾਂਪਲਾ ਨੇ ਕਿਹਾ ਕਿ ਚੋਣ ਮੈਨੀਫੈਸਟ ਵਿੱਚ ਕਾਂਗਰਸ ਪਾਰਟੀ ਵਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਕੀਤੇ ਗਏ ਵਾਅਦੇ, ਕੇਂਦਰ ਸਰਕਾਰ ਤੋਂ ਪੁੱਛ ਕੇ ਨਹੀਂ ਕੀਤੇ ਸਨ| ਹੁਣ ਕੇਂਦਰ ਸਰਕਾਰ ਕਾਂਗਰਸ ਵਲੋਂ ਕੀਤੇ ਵਾਅਦੇ ਕਿਉਂ ਪੂਰੇ ਕਰੇਗੀ

Leave a Reply

Your email address will not be published. Required fields are marked *