ਮਨਾਲੀ ਵਿਖੇ ਨੌਜਵਾਨ ਮੁੰਡੇ ਕੁੜੀਆਂ ਦੇ ਯੂਥ ਲੀਡਰਸਿਪ, ਹਾਈਕਿੰਗ, ਟਰੈਕਿੰਗ ਕੈਂਪ ਅਤੇ ਅੰਤਰਰਾਜੀ ਦੌਰਿਆਂ ਲਈ ਅਰਜ਼ੀਆਂ ਮੰਗੀਆਂ

ਐਸ.ਏ.ਐਸ ਨਗਰ, 22 ਜੂਨ (ਸ.ਬ.) ਯੂਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਮਨਾਲੀ ਵਿਖੇ ਲਗਾਏ ਜਾਣ ਵਾਲੇ 15 ਤੋਂ 35 ਸਾਲ ਦੇ ਨੌਜਵਾਨ ਮੁੰਡੇ ਕੁੜੀਆਂ ਦੇ ਹਾਈਕਿੰਗ, ਟਰੈਕਿੰਗ ਕੈਂਪ, ਯੂਥ ਲੀਡਰਸ਼ਿਪ ਕੈਂਪ ਅਤੇ ਅੰਤਰਰਾਜੀ ਦੌਰੇ ਸਬੰਧੀ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ| ਇਨ੍ਹਾਂ ਕੈਂਪਾਂ ਵਿੱਚ ਭਾਗ ਲੈਣ ਦੇ ਚਾਹਵਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ 76 ਦੀ ਚੌਥੀ ਮੰਜ਼ਿਲ ਤੇ ਕਮਰਾ ਨੰਬਰ 511-12 ਸਥਿਤ ਦਫਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਤੋਂ ਫਾਰਮ ਪ੍ਰਾਪਤ ਕਰ ਸਕਦੇ ਹਨ ਅਤੇ ਅਰਜ਼ੀਆਂ 5 ਜੁਲਾਈ ਤੱਕ ਦਿੱਤੀਆਂ ਜਾ ਸਕਦੀਆਂ ਹਨ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਇਨ੍ਹਾਂ ਕੈਂਪਾਂ ਲਈ ਯੂਥ ਕਲੱਬਾਂ, ਰੈਡ ਰੀਬਨ ਕਲੱਬਾਂ, ਕਾਲਜ ਦੇ ਵਿਦਿਆਰਥੀ, ਸਕੂਲਾਂ ਦੇ 9ਵੀਂ, 10ਵੀਂ, ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਅਤੇ ਐਨ.ਐਸ.ਐਸ. ਵਾਲੰਟੀਅਰ ਤੇ ਗੈਰ ਵਿਦਿਆਰਥੀ ਮੁੰਡੇ ਕੁੜੀਆਂ ਯੋਗ ਹੋਣਗੇ ਅਤੇ ਜ਼ਿਲ੍ਹੇ ਵਿੱਚੋਂ 162 ਯੋਗ ਨੌਜਵਾਨ ਮੁੰਡੇ ਕੁੜੀਆਂ ਦੀ ਚੋਣ ਕੀਤੀ ਜਾਵੇਗੀ|
ਉਹਨਾਂ ਦੱਸਿਆ ਕਿ ਯੂਥ ਲੀਡਰਸ਼ਿਪ ਕੈਂਪਾਂ ਦਾ ਉਦੇਸ਼ ਨੌਜਵਾਨਾਂ ਦਾ ਸਰਵਪੱਖੀ ਵਿਕਾਸ, ਪਹਾੜੀ ਲੋਕਾਂ ਦੇ ਰਹਿਣ ਸਹਿਣ ਅਤੇ ਸੱਭਿਆਚਾਰ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ ਅਤੇ ਹਰੇਕ ਕੈਂਪ 10 ਦਿਨ ਦਾ ਹੋਵੇਗਾ|
ਇਹਨਾਂ ਕੈਂਪਾਂ ਲਈ ਜਾਣ ਵਾਲੇ ਨੌਜਵਾਨਾਂ ਦਾ ਸਰੀਰਕ ਤੰਦਰੁਸਤ ਹੋਣਾ ਲਾਜ਼ਮੀ ਹੈ| ਮੁੰਡੇ ਅਤੇ ਕੁੜੀਆਂ ਦੇ ਵੱਖ-ਵੱਖ ਕੈਂਪ ਲਗਾਏ ਜਾਣਗੇ ਅਤੇ ਇਹਨਾਂ ਕੈਂਪਾ ਵਿਚ ਸ਼ਾਮਲ ਹੋਣ ਵਾਲੇ ਯੋਗ ਨੌਜਵਾਨ ਮੁੰਡੇ ਕੁੜੀਆਂ ਲਈ ਆਉਣ- ਜਾਣ, ਖਾਣ-ਪੀਣ ਅਤੇ ਰਿਹਾਇਸ਼ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ|

Leave a Reply

Your email address will not be published. Required fields are marked *