ਮਨਿੰਦਰ ਕੌਰ ਵਲੋਂ ਚੋਣ ਪ੍ਰਚਾਰ ਤੇਜ

ਐਸ ਏ ਐਸ ਨਗਰ, 1 ਫ਼ਰਵਰੀ (ਜਸਵਿੰਦਰ ਸਿੰਘ ) 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਦੀਆਂ ਚੋਣਾਂ ਵਿਚ ਮੁਹਾਲੀ ਦੇ ਵਾਰਡ ਨੰਬਰ 15 ਤੋਂ ਅਕਾਲੀ ਦਲ ਦੀ ਟਿਕਟ ਤੇ ਚੋਣ ਲੜ ਰਹੀ ਉਮੀਦਵਾਰ ਸ੍ਰੀਮਤੀ ਮਨਿੰਦਰ ਕੌਰ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਸ੍ਰੀਮਤੀ ਮਨਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਚੋਣ ਪ੍ਰਚਾਰ ਦੌਰਾਨ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।

ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪਤੀ ਸ. ਚਰਨਜੀਤ ਸਿੰਘ ਬੰਟੀ, ਹਰਕੀਰਤ ਸਿੰਘ, ਰਾਜਿੰਦਰ ਕੌਰ, ਪਰਮਜੀਤ ਕੌਰ, ਰਮਨਜੀਤ ਕੌਰ, ਅਤੇ ਉਨ੍ਹਾਂ ਦੇ ਸਮਰਥਕ ਚੋਣ ਵਿੱਚ ਪ੍ਰਚਾਰ ਵਿੱਚ ਸ਼ਾਮਲ ਸਨ।

Leave a Reply

Your email address will not be published. Required fields are marked *