ਮਨੀਲਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਕੋਟਕਪੂਰਾ, 16 ਦਸੰਬਰ (ਸ.ਬ.) ਪਿੰਡ ਵਾਂਦਰ ਜਟਾਣਾ ਦੇ ਇਕ ਨੌਜਵਾਨ ਦੀ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ| ਮਿਲੀ ਜਾਣਕਾਰੀ ਅਨੁਸਾਰ ਪਿੰਡ ਵਾਂਦਰ ਜਟਾਣਾ ਦਾ ਨੌਜਵਾਨ ਹਰਪ੍ਰੀਤ ਸਿੰਘ ਕਰੀਬ 8 ਸਾਲ ਪਹਿਲਾਂ ਮਨੀਲਾ (ਫਿਲੀਪੀਨਜ਼) ਗਿਆ ਸੀ ਤੇ ਉਥੇ ਉਹ ਫਾਇਨਾਂਸ ਦਾ ਕਾਰੋਬਾਰ ਕਰਦਾ ਸੀ | ਪਤਾ ਲੱਗਾ ਹੈ ਕਿ ਉਹ ਆਪਣੇ ਮੋਟਰਸਾਈਕਲ ਤੇ ਜਾ ਰਿਹਾ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨੂੰ ਗੋਲੀ ਮਾਰ ਦਿੱਤੀ| ਗੋਲੀ ਲੱਗਣ ਨਾਲ ਉਸ ਦੀ ਮੌਕੇ ਤੇ ਮੌਤ ਹੋ ਗਈ | ਇਸ ਦੁਖਦਾਈ ਘਟਨਾ ਕਾਰਨ ਇਲਾਕੇ ਵਿਚ ਭਾਰੀ ਸ਼ੋਕ ਪਾਇਆ ਜਾ ਰਿਹਾ ਹੈ|

Leave a Reply

Your email address will not be published. Required fields are marked *