ਮਨੀ ਲਾਂਡਰਿੰਗ ਕੇਸ: ਮੀਸਾ ਭਾਰਤੀ ਅਤੇ ਉਸ ਦੇ ਪਤੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ

ਨਵੀਂ ਦਿੱਲੀ, 5 ਮਾਰਚ (ਸ.ਬ.) ਰਾਜਦ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਬੇਟੀ ਅਤੇ ਰਾਜ ਸਭਾ ਸੰਸਦ ਮੈਂਬਰ ਮੀਸਾ ਭਾਰਤੀ ਅਤੇ ਉਸ ਦੇ ਪਤੀ ਸ਼ੈਲੇਸ਼ ਯਾਦਵ ਨੂੰ ਥੋੜ੍ਹੀ ਰਾਹਤ ਮਿਲੀ ਹੈ| ਅੱਜ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਮੀਸਾ ਭਾਰਤੀ ਅਤੇ ਉਸ ਦੇ ਪਤੀ ਨੂੰ ਜ਼ਮਾਨਤ ਦੇ ਦਿੱਤੀ ਹੈ| ਪਟਿਆਲਾ ਹਾਊਸ ਕੋਰਟ ਨੇ ਮੀਸਾ ਭਾਰਤੀ ਨੂੰ ਨੋਟਿਸ ਭੇਜਿਆ ਸੀ, ਜਿਸ ਦੀ ਉਲੰਘਣਾ ਕਰਨ ਤੇ ਮੀਸਾ ਭਾਰਤੀ ਅਤੇ ਉਸ ਦੇ ਪਤੀ ਦੇ ਖਿਲਾਫ ਕਾਰਵਾਈ ਵੀ ਕੀਤੀ ਜਾ ਸਕਦੀ ਹੈ| ਇਸ ਤੋਂ ਪਹਿਲਾਂ ਈ.ਡੀ. ਨੇ ਮੀਸਾ ਭਾਰਤੀ ਦੇ ਦਿੱਲੀ ਸਥਿਤ ਇਕ ਫਾਰਮ ਹਾਊਸ ਨੂੰ ਜ਼ਬਤ ਕਰ ਲਿਆ|
ਜ਼ਿਕਰਯੋਗ ਹੈ ਕਿ ਇਹ ਮਾਮਲਾ 8 ਹਜ਼ਾਰ ਕਰੋੜ ਰੁਪਏ ਦੇ ਮਨੀ ਲਾਂਡਰਿੰਗ ਨਾਲ ਜੁੜਿਆ ਹੋਇਆ ਹੈ| ਇਸ ਨੂੰ ਲੈ ਕੇ ਲਗਾਤਾਰ ਲਾਲੂ ਦੀ ਬੇਟੀ ਮੀਸਾ ਅਤੇ ਜੁਆਈ ਤੇ ਜਾਂਚ ਏਜੰਸੀਆਂ ਨੇ ਸ਼ਿਕੰਜਾ ਕੱਸਿਆ ਹੋਇਆ ਹੈ|

Leave a Reply

Your email address will not be published. Required fields are marked *