ਮਨੌਲੀ ਦੇ ਯੋਗ ਲਾਭਪਾਤਰੀਆਂ ਨੂੰ ਪੈਂਨਸ਼ਨਾਂ ਦਿੱਤੀਆਂ ਜਾਣ : ਬਲਵਿੰਦਰ ਸਿੰਘ ਕੁੰਭੜਾ

ਐਸ ਏ ਐਸ ਨਗਰ, 1 ਨਵੰਬਰ (ਸ.ਬ.) ਪੰਚਾਇਤ ਯੂਨੀਅਨ ਪੰਜਾਬ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਸ੍ਰੀ ਬਲਵਿੰਦਰ ਸਿੰਘ ਕੁੰਭੜਾ ਨੇ ਮੰਗ ਕੀਤੀ ਹੈ ਕਿ ਪਿੰਡ ਮਨੌਲੀ ਦੇ ਕਰੀਬ 55 ਬਜੁਰਗ ਯੋਗ ਲਾਭਪਾਤਰੀਆਂ ਨੂੰ ਤੁਰੰਤ ਬੁਢਾਪਾ ਪੈਨਸ਼ਨਾਂ ਦਿੱਤੀਆਂ ਜਾਣ|
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਕੁੰਭੜਾ ਨੇ ਕਿਹਾ ਕਿ ਪਿੰਡ ਮਨੌਲੀ ਦੇ ਕਰੀਬ 55 ਬਜੁਰਗਾਂ ਨੂੰ ਬੁਢਾਪਾ ਪੈਨਸ਼ਨ ਦਿਵਾਉਣ ਲਈ ਕੁਝ ਸਮਾਂ ਪਹਿਲਾਂ ਫਾਰਮ ਭਰੇ ਗਏ ਸਨ, ਜਿਸ ਤੋਂ ਬਾਅਦ ਇਹਨਾਂ ਬਜੁਰਗਾਂ ਨੂੰ ਪੈਨਸ਼ਨਾਂ ਦੇਣ ਲਈ ਜਿਲ੍ਹਾ ਦਫਤਰ ਤੋਂ ਲੈਟਰ ਵੀ ਜਾਰੀ ਹੋ ਚੁੱਕੇ ਹਨ ਪਰ ਅਜੇ ਤਕ ਇਹ ਪੱਤਰ ਮਨੌਲੀ ਦੇ ਵਸਨੀਕ ਇਹਨਾਂ ਲਾਭਪਾਤਰੀਆਂ ਦੇ ਘਰਾਂ ਤੱਕ ਨਹੀਂ ਪਹੁੰਚੇ ਜਿਸ ਕਾਰਨ ਇਹਨਾਂ 55 ਬਜੁਰਗਾਂ ਨੂੰ ਪੈਨਸ਼ਨਾਂ ਨਹੀਂ ਮਿਲ ਰਹੀਆਂ|
ਉਹਨਾਂ ਕਿਹਾ ਕਿ ਇਸ ਸਾਰੇ ਮਾਮਲੇ ਵਿੱਚ ਕਿਸੇ ਘਪਲੇਬਾਜੀ ਦੀ ਬਦਬੂ ਆ ਰਹੀ ਹੈ| ਉਹਨਾਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਯੋਗ ਪਾਏ ਗਏ ਮਨੌਲੀ ਦੇ ਇਹਨਾਂ 55 ਬਜੁਰਗਾਂ ਨੂੰ ਤੁਰੰਤ ਪੈਨਸ਼ਨਾਂ ਦਿੱਤੀਆਂ ਜਾਣ| ਉਹਨਾਂ ਚਿਤਾਵਨੀ ਦਿੱਤੀ ਕਿ ਜੇ ਇਹਨਾਂ ਬਜੁਰਗਾਂ ਨੂੰ ਜਲਦੀ ਹੀ ਪੈਨਸ਼ਨਾਂ ਨਹੀਂ ਦਿੱਤੀਆਂ ਗਈਆਂ ਤਾਂ ਉਹਨਾਂ ਵਲੋਂ ਆਉਣ ਵਾਲੇ ਦਿਨਾਂ ਵਿੱਚ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ|

Leave a Reply

Your email address will not be published. Required fields are marked *