ਮਰਾਠਾ ਅੰਦੋਲਨ: ਅੰਦੋਲਨਕਾਰੀਆਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਸਾੜੀ, ਪੁਲੀਸ ਉੱਤੇ ਕੀਤਾ ਹਮਲਾ

ਨਵੀਂ ਦਿੱਲੀ, 24 ਜੁਲਾਈ (ਸ.ਬ.) ਮਰਾਠਾ ਰਿਜ਼ਰਵੇਸ਼ਨ ਦੀ ਮੰਗ ਹਿੰਸਕ ਰੂਪ ਧਾਰਨ ਕਰ ਚੁੱਕੀ ਹੈ| ਮਹਾਰਾਸ਼ਟਰ ਦੇ ਔਰੰਗਾਬਾਦ ਵਿੱਚ ਇਕ ਅੰਦੋਲਨਕਾਰੀ ਕਾਕਾ ਸਾਹਿਬ ਸ਼ਿੰਦੇ ਨੇ ਗੋਦਾਵਰੀ ਨਦੀ ਵਿੱਚ ਛਾਲ ਮਾਰ ਕੇ ਜਾਨ ਦੇ ਦਿੱਤੀ| ਇਸ ਨਾਲ ਅੰਦੋਲਨਕਾਰੀ ਹੋਰ ਗੁੱਸੇ ਵਿੱਚ ਆ ਗਏ| ਮੋਰਚੇ ਦੇ ਵਰਕਰਾਂ ਨੇ ਫਾਇਰ ਬਿਗ੍ਰੇਡ ਦੀ ਗੱਡੀ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਅਤੇ ਪੁਲੀਸ ਨੂੰ ਦੌੜਾ ਕੇ ਪਥਰਾਅ ਕੀਤਾ| ਪੁਲੀਸ ਨੇ ਹੰਝੂ ਗੈਸ ਦੀ ਵਰਤੋਂ ਕੀਤੀ|
ਅੰਦੋਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁੱਖਮੰਤਰੀ ਫੜਨਵੀਸ ਅਸਤੀਫਾ ਨਹੀਂ ਦੇ ਦਿੰਦੇ, ਉਦੋਂ ਤੱਕ ਲਾਸ਼ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ| ਇਸ ਦੇ ਵਿਰੋਧ ਵਿੱਚ ਅੰਦੋਲਨਕਾਰੀਆਂ ਨੇ ਅੱਜ ਮਹਾਰਾਸ਼ਟਰ ਬੰਦ ਦੀ ਅਪੀਲ ਕੀਤੀ ਹੈ| ਮਰਾਠਾ ਸਮੁਦਾਇ ਸਰਕਾਰੀ ਨੌਕਰੀਆਂ ਅਤੇ ਸਿੱਖਿਆ ਵਿੱਚ ਰਿਜ਼ਰਵੇਸ਼ਨ ਸਮੇਤ ਕਈ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਿਹਾ ਹੈ| ਕਾਕਾਸਾਹਿਬ ਸ਼ਿੰਦੇ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਵਾਲੇ ਔਰੰਗਾਬਾਦ ਦੇ ਸ਼ਿਵਸੈਨਾ ਸੰਸਦ ਮੈਂਬਰ ਚੰਦਰਕਾਂਤ ਖੈਰੇ ਦੀ ਕੁੱਟਮਾਰ ਕੀਤੀ ਗਈ ਅਤੇ ਨਾਲ ਹੀ ਸੰਸਦ ਮੈਂਬਰ ਦੀ ਗੱਡੀ ਤੇ ਵੀ ਪਥਰਾਅ ਕੀਤਾ ਗਿਆ

Leave a Reply

Your email address will not be published. Required fields are marked *