ਮਹਾਨ ਨੇਤਾ ਸੀ ਇੰਦਰਾ ਗਾਂਧੀ: ਨਿਸ਼ਾਂਤ ਸ਼ਰਮਾ

ਐਸ ਏ ਐਸ ਨਗਰ, 31 ਅਕਤੂਬਰ (ਸ. ਬ.) ਸ਼ਿਵ ਸੈਨਾ ਹਿੰਦ ਦੀ ਇਕ ਮੀਟਿੰਗ ਰਾਸ਼ਟਰੀ ਪ੍ਰਧਾਨ ਸ੍ਰੀ ਨਿਸ਼ਾਂਤ ਸ਼ਰਮਾ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੂੰ ਸਰਧਾਂਜਲੀ ਦਿਤੀ ਗਈ| ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਸ੍ਰੀਮਤੀ ਇੰਦਰਾ ਗਾਂਧੀ ਇਕ ਮਹਾਨ ਨੇਤਾ ਸੀ, ਉਹ ਭਾਰਤ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਾਂ ਦੇ ਦਿਲਾਂ ਵਿਚ ਰਾਜ ਕਰਦੀ ਸੀ| ਉਹਨਾਂ ਕਿਹਾ ਕਿ ਪੰਜਾਬ ਵਿਚ ਅੱਤਵਾਦ ਨੂੰ ਖਤਮ ਕਰਨ ਵਿਚ ਉਹਨਾਂ ਨੇ ਅਹਿਮ ਭੁਮਿਕਾ ਨਿਭਾਈ| ਉਹਨਾਂ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸ੍ਰੀਮਤੀ ਇੰਦਰਾ ਗਾਂਧੀ ਨੇ ਆਪਣੀ ਕੁਰਬਾਨੀ ਦੇ ਦਿਤੀ ਸੀ|

Leave a Reply

Your email address will not be published. Required fields are marked *