ਮਹਾਨ ਸ਼ਹੀਦਾਂ ਦੀ ਯਾਦ ਵਿੱਚ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਆਰੰਭ

ਐਸ ਏ ਐਸ ਨਗਰ, 17 ਜਨਵਰੀ (ਆਰ ਪੀ ਵਾਲੀਆ) ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਫੇਜ਼ 2 ਵਿਖੇ ਸਿੱਖ ਪੰਥ ਦੇ ਮਹਾਨ ਸ਼ਹੀਦਾਂ ਨੂੰ ਸਰਧਾਂਜਲੀ ਦੇਣ ਲਈ ਪੂਰਾ ਮਾਘ ਮਹੀਨਾ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਆਰੰਭ ਕੀਤੀ ਗਈ ਹੈ| ਇਹ ਲੜੀ ਮਾਤਾ ਸਾਹਿਬ ਦੇਵਾਂ ਇਸਤਰੀ ਸਤਿਸੰਗ ਜਥੇ ਵਲੋਂ ਗੁਰਦੁਆਰਾ ਸਾਹਿਬ ਵਿੱਚ ਅਤੇ ਬੀਬੀ ਭਾਨੀ ਸੁਖਮਨੀ ਸੁਸਾਇਟੀ ਵਲੋਂ ਘਰ ਘਰ ਵਿੱਚ ਸ਼ੁਰੂ ਕਰ ਦਿੱਤੀ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ੍ਰ. ਜੋਗਿੰਦਰ ਸਿੰਘ ਸਂੌਧੀ ਨੇ ਦੱਸਿਆ ਕਿ ਬੀਬੀ ਦਵਿੰਦਰ ਕੌਰ ਅਤੇ ਬੀਬੀ ਚਰਨਜੀਤ ਕੌਰ ਲਵਲੀ ਦੀ ਅਗਵਾਈ ਵਿੱਚ ਇਹ ਪਾਠ ਸਾਰਾ ਮਾਘ ਮਹੀਨਾ ਚਲਦੇ ਰਹਿਣਗੇ| ਉਹਨਾਂ ਦਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਇਹ ਪਾਠ ਦੁਪਹਿਰ 2 ਵਜੇ ਤੋਂ 4 ਵਜੇ ਤਕ ਅਤੇ ਘਰ ਘਰ ਵਿੱਚ ਇਹ ਪਾਠ ਸਵੇਰੇ ਸਾਢੇ ਦਸ ਵਜੇ ਤੋਂ ਸਾਢੇ ਬਾਰਾਂ ਵਜੇ ਤਕ ਕੀਤੇ ਜਾਣਗੇ| ਇਹਨਾਂ ਪਾਠਾਂ ਦੀ ਸਮਾਪਤੀ ਮੌਕੇ ਗੁਰਮਤਿ ਸਮਾਗਮ ਕੀਤਾ ਜਾਵੇਗਾ|

Leave a Reply

Your email address will not be published. Required fields are marked *