ਮਹਾਰਾਸ਼ਟਰ: ਟਰੱਕ ਅਤੇ ਕਾਰ ਦੀ ਹੋਈ ਟੱਕਰ, 10 ਵਿਅਕਤੀਆਂ ਦੀ ਮੌਤ

ਮਹਾਰਾਸ਼ਟਰ, 1 ਜੂਨ (ਸ.ਬ.) ਮਹਾਰਾਸ਼ਟਰ ਦੇ ਯਵਤਮਾਲ ਦੇ ਅਰਨੀ ਨੇੜੇ ਅੱਜ ਸਵੇਰੇ ਹੋਏ ਸੜਕ ਹਾਦਸੇ ਵਿੱਚ 10 ਵਿਅਕਤੀਆਂ ਦੀ ਮੌਤ ਹੋ ਗਈ| ਇਸ ਦੇ ਇਲਾਵਾ ਤਿੰਨ ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ| ਟੱਕਰ ਇੱਕ ਕਾਰ ਅਤੇ ਟਰੱਕ ਵਿਚਕਾਰ ਹੋਈ, ਜਿਸ ਨਾਲ ਕਈ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ| ਜ਼ਖਮੀਆਂ ਨੂੰ ਸਥਾਨਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ|
ਘਟਨਾ ਦੀ ਤਸਵੀਰ ਤੋਂ ਹੀ ਇਸ ਹਾਦਸੇ ਦਾ ਅੰਦਾਜਾ ਲਗਾਇਆ ਜਾ ਸਕਦਾ ਹੈ| ਟੱਕਰ ਇੰਨੀ ਜ਼ੋਰਦਾਰ ਸੀ ਕਿ ਸਿਰਫ ਕਾਰ ਹੀ ਨਹੀਂ ਟੱਰਕ ਵੀ ਬੁਰੀ ਤਰ੍ਹਾਂ ਟੁੱਟ ਫੁੱਟ ਗਿਆ|
ਸਥਾਨਕ ਲੋਕਾਂ ਨੇ ਬਹੁਤ ਮੁਸ਼ਕਲ ਨਾਲ ਜ਼ਖਮੀਆਂ ਅਤੇ ਮ੍ਰਿਤਕਾਂ ਨੂੰ ਗੱਡੀ ਤੋਂ ਬਾਹਰ ਕੱਢਿਆ| ਰੱਸੀ ਬੰਨ੍ਹ ਕੇ ਟਰੱਕ ਅਤੇ ਕਾਰ ਨੂੰ ਵੱਖ ਕੀਤਾ ਗਿਆ|
ਮੌਕੇ ਤੇ ਪਹੁੰਚੀ ਪੁਲੀਸ ਵਲੋਂ ਜਾਂਚ ਕੀਤੀ ਜਾ ਰਹੀ ਹੈ | ਹੁਣ ਤੱਕ ਇਹ ਜਾਣਕਾਰੀ ਨਹੀਂ ਮਿਲ ਸਕੀ ਇਨ੍ਹਾਂ ਗੱਡੀਆਂ ਟੱਕਰ ਕਿਸ ਤਰ੍ਹਾਂ ਹੋਈ ਹੈ| ਮ੍ਰਿਤਕਾਂ ਦੀ ਪਛਾਣ ਵੀ ਨਹੀਂ ਹੋ ਪਾਈ ਸੀ|

Leave a Reply

Your email address will not be published. Required fields are marked *