ਮਹਾਰਾਸ਼ਟਰ ਵਿੱਚ ਟੀਕਾਕਰਨ ਦੀ ਸ਼ੁਰੂਆਤ ਤੋਂ ਬਾਅਦ ਸਾੜਿਆ ਕੋਰੋਨਾ ਵਾਇਰਸ ਦਾ ਪੁਤਲਾ
ਮਹਾਰਾਸ਼ਟਰ, 16 ਜਨਵਰੀ (ਸ.ਬ.) ਕੋਰੋਨਾ ਵਾਇਰਸ ਵਿਰੁੱਧ ਦੇਸ਼ ਭਰ ਵਿੱਚ ਅੱਜ ਦੁਨੀਆ ਦਾ ਹੁਣ ਤੱਕ ਸਭ ਤੋਂ ਵੱਡਾ ਟੀਕਾਕਰਨ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੋਰੋਨਾ ਦਾ ਟੀਕਾ ਲੱਗਣਾ ਸ਼ੁਰੂ ਹੋ ਗਿਆ ਹੈ। ਇਸੇ ਤਰ੍ਹਾਂ ਮਹਾਰਾਸ਼ਟਰ ਵਿੱਚ ਵੀ ਅੱਜ ਟੀਕਾਕਰਨ ਮੁਹਿੰਮ ਸ਼ੁਰੂ ਹੋ ਗਈ ਹੈ। ਮਹਾਰਾਸ਼ਟਰ ਵਿੱਚ ਟੀਕਾਕਰਨ ਸ਼ੁਰੂ ਹੋਣ ਤੋਂ ਬਾਅਦ ਲੋਕਾਂ ਵਿੱਚ ਕਾਫੀ ਉਤਸ਼ਾਹ ਦੇਖਿਆ ਗਿਆ। ਮੁੰਬਈ ਦੇ ਘਾਟਕੋਪਰ ਇਲਾਕੇ ਵਿੱਚ ਭਾਜਪਾ ਵਰਕਰਾਂ ਨੇ ਟੀਕਾਕਰਨ ਦੀ ਖ਼ੁਸ਼ੀ ਵਿੱਚ ਕੋਰੋਨਾ ਵਾਇਰਸ ਦਾ ਪੁਤਲਾ ਸਾੜਿਆ।