ਮਹਾਰਾਸ਼ਟਰ ਵਿੱਚ ਸੜਕ ਹਾਦਸੇ ਦੌਰਾਨ 16 ਮਜ਼ਦੂਰਾਂ ਦੀ ਮੌਤ, 5 ਜਖਮੀ
ਜਲਗਾਂਵ, 15 ਫਰਵਰੀ (ਸ.ਬ.) ਮਹਾਰਾਸ਼ਟਰ ਦੇ ਜਲਗਾਂਵ ਜ਼ਿਲ੍ਹੇ ਵਿੱਚ ਬੀਤੀ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਯਾਵਲ ਤਾਲੁਕ ਦੇ ਕਿਗਾਂਵ ਨੇੜੇ ਪਪੀਤੇ ਨਾਲ ਲੱਦਿਆ ਟਰੱਕ ਪਲਟਣ ਕਾਰਨ 16 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 5 ਵਿਅਕਤੀ ਹੋਰ ਜ਼ਖਮੀ ਹੋ ਗਏ ਹਨ। ਜਲਗਾਂਵ ਪੁਲੀਸ ਦਾ ਕਹਿਣਾ ਹੈ ਕਿ ਟਰੱਕ ਪਲਟਣ ਕਾਰਨ 16 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਸਾਰੇ ਮ੍ਰਿਤਕ ਜ਼ਿਲ੍ਹੇ ਦੇ ਅਭੋਦਾ, ਕਰਹਲਾ ਅਤੇ ਰਾਵੇਰ ਦੇ ਮਜ਼ਦੂਰ ਸਨ। ਦੱਸਿਆ ਜਾ ਰਿਹਾ ਹੈ ਕਿ ਸੜਕ ਤੇ ਕਈ ਟੋਏ ਸਨ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।
ਪੁਲੀਸ ਨੇ ਦੱਸਿਆ ਕਿ 5 ਮਜ਼ਦੂਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਹਨਾਂ ਦਾ ਇਲਾਜ ਸਥਾਨਕ ਹਸਪਤਾਲ ਵਿੱਚ ਚਲ ਰਿਹਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਜਲਗਾਂਵ ਅਤੇ ਯਾਵਲ ਦੀ ਪੁਲੀਸ ਮੌਕੇ ਤੇ ਪਹੁੰਚੀ। ਕਰੇਨ ਦੀ ਮਦਦ ਨਾਲ ਪਲਟੇ ਟਰੱਕ ਨੂੰ ਸਿੱਧਾ ਕੀਤਾ ਗਿਆ। ਇਸ ਤੋਂ ਬਾਅਦ ਮਜ਼ਦੂਰਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਟਰੱਕ ਵਿੱਚ 21 ਮਜ਼ਦੂਰ ਸਵਾਰ ਸਨ।