ਮਹਿਬੂਬਾ ਮੁਫਤੀ ਇੱਕ ਵਾਰ ਫਿਰ ਨਜ਼ਰਬੰਦ


ਚੰਡੀਗੜ੍ਹ, 8 ਦਸੰਬਰ (ਸ.ਬ.) ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਤੇ ਪੀਪਲਜ਼ ਡੈਮੋਕਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੂੰ ਇੱਕ ਵਾਰ ਤੋਂ ਫਿਰ ਨਜ਼ਰਬੰਦ ਕਰ ਦਿੱਤਾ ਗਿਆ ਹੈ|              ਕੇਂਦਰ ਨੇ 5 ਅਗਸਤ ਨੂੰ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਰੁਤਬੇ ਨੂੰ ਰੱਦ ਕਰਦਿਆਂ ਧਾਰਾ 370 ਨੂੰ ਹਟਾ ਦਿੱਤਾ ਸੀ| ਇਸ ਦੇ ਮੱਦੇਨਜ਼ਰ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਪਬਲਿਕ ਸੇਫਟੀ ਐਕਟ (ਪੀਐਸ          ਏ) ਲਾ ਕੇ ਮਹਿਬੂਬਾ ਮੁਫਤੀ ਨੂੰ ਨਜ਼ਰਬੰਦ ਕਰ ਦਿੱਤਾ ਸੀ| ਤਕਰੀਬਨ 14 ਮਹੀਨਿਆਂ ਦੀ ਨਜ਼ਰਬੰਦੀ ਮਗਰੋਂ ਉਨ੍ਹਾਂ ਨੂੰ 13 ਅਕਤੂਬਰ 2020 ਨੂੰ ਰਿਹਾ ਕੀਤਾ ਗਿਆ ਸੀ|
ਮਹਿਬੂਬਾ ਮੁਫਤੀ ਨੇ ਆਪਣੇ ਟਵਿੱਟਰ ਤੇ ਲਿਖਿਆ, ”ਕਿਸੇ ਵੀ ਤਰ੍ਹਾਂ ਦੇ ਵਿਰੋਧ ਤੋਂ ਬੱਚਣ ਲਈ ਗ਼ੈਰ-ਕਾਨੂੰਨੀ ਨਜ਼ਰਬੰਦੀ, ਭਾਰਤ ਸਰਕਾਰ ਦੀ ਮਨਪਸੰਦ ਵਿਧੀ ਬਣ ਗਈ ਹੈ| ਮੈਨੂੰ ਇੱਕ ਵਾਰ ਫਿਰ ਨਜ਼ਰਬੰਦ ਕੀਤਾ ਗਿਆ ਹੈ ਕਿਉਂਕਿ ਮੈਂ ਬਡਗਾਮ ਜਾਣਾ ਚਾਹੁੰਦੀ ਸੀ ਜਿੱਥੇ ਸੈਂਕੜੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਬਾਹਰ ਕੱਢ ਦਿੱਤਾ ਗਿਆ ਹੈ|”

Leave a Reply

Your email address will not be published. Required fields are marked *