ਮਹਿਲਾ ਕਿਸਾਨ ਦਿਵਸ ਮੌਕੇ 17 ਅਤੇ 18 ਜਨਵਰੀ ਨੂੰ ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਪਹੁੰਚਣਗੀਆਂ ਆਂਗਣਵਾੜੀ ਵਰਕਰਾਂ

ਗੁਰੂਹਰਸਹਾਏ, 16 ਜਨਵਰੀ (ਸ.ਬ.) ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਮਹਿਲਾ ਕਿਸਾਨ ਦਿਵਸ ਮੌਕੇ 17 ਅਤੇ 18 ਜਨਵਰੀ ਨੂੰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਪੰਜਾਬ ਭਰ ਵਿੱਚੋਂ ਸੈਂਕੜੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਦਿੱਲੀ ਦੇ ਵੱਖ-ਵੱਖ ਬਾਰਡਰਾਂ ਤੇ ਪੁੱਜਣਗੀਆਂ। ਇਹ ਜਾਣਕਾਰੀ ਯੂਨੀਅਨ ਦੀ ਬਲਾਕ ਪ੍ਰਧਾਨ ਕੁਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਬਲਾਕਾਂ ਵਿੱਚੋਂ ਵਰਕਰਾਂ ਤੇ ਹੈਲਪਰਾਂ ਦੇ ਜਥੇ 17 ਜਨਵਰੀ ਨੂੰ ਸਵੇਰੇ 7 ਵਜੇ ਰਵਾਨਾ ਹੋਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 11 ਜ਼ਿਲ੍ਹਿਆਂ ਦੀਆਂ ਵਰਕਰਾਂ ਅਤੇ ਹੈਲਪਰਾਂ ਮਾਂਝਾ ਅਤੇ ਦੋਆਬਾ ਨਾਲ ਸਬੰਧਿਤ ਸਿੰਘੂ ਬਾਰਡਰ ਤੇ ਜਾਣਗੀਆਂ, ਜਦੋਂ ਕਿ ਮਾਲਵਾ ਖੇਤਰ ਦੇ 11 ਜ਼ਿਲਿਆਂ ਦੀਆਂ ਵਰਕਰਾਂ ਤੇ ਹੈਲਪਰਾਂ ਟਿਕਰੀ ਬਾਰਡਰ ਤੇ ਜਾਣਗੀਆਂ।

Leave a Reply

Your email address will not be published. Required fields are marked *