ਮਹਿਲਾ ਦਿਵਸ ਸਬੰਧੀ ਸਮਾਗਮ ਕਰਵਾਇਆ

ਐਸ ਏ ਐਸ ਨਗਰ, 9 ਮਾਰਚ (ਸ.ਬ.) ਚੰਡੀਗੜ੍ਹ ਦੇ ਸੈਕਟਰ 79 ਵਿੱਚ ਬੀਬੀ ਬਲਵਿੰਦਰ ਕੌਰ ਦੀ ਅਗਵਾਈ ਵਿੱਚ ਮਹਿਲਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਸਾਥੀ ਹਰਦਿਆਲ ਚੰਦ ਬਡਬਰ ਨੇ ਕਿਹਾ ਕਿ ਸਭ ਤੋਂ ਪਹਿਲਾਂ ਔਰਤਾਂ ਦੀ ਲਹਿਰ ਦਾ ਮੁੱਢ 1910 ਵਿੱਚ ਕੋਪਨ ਹੇਗਨ ਵਿਖੇ ਸਮਾਜਵਾਦੀ ਵਿਚਾਰਾਂ ਵਾਲੀਆਂ ਔਰਤਾਂ ਦੀ ਦੂਜੀ ਕਾਨਫੰਰਸ ਵਿੱਚ ਬੱਝਿਆ ਸੀ| ਫਿਰ 8 ਮਾਰਚ 1911 ਨੂੰ ਮਹਿਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ| 1911 ਵਿਚ ਪਹਿਲੀ ਵਾਰ ਮਹਿਲਾ ਦਿਵਸ ਜਰਮਨੀ, ਆਸਟਰੀਆ, ਸਵਿਟਜਰਲੈਂਡ ਦੇਸ਼ਾਂ ਵਿਚ ਮਨਾਇਆ ਗਿਆ| ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਨੇ ਬਹੁਤ ਤਰੱਕੀ ਕੀਤੀ ਹੈ ਅਤੇ ਔਰਤਾਂ ਨੂੰ ਹੁਣ ਹਰ ਖੇਤਰ ਵਿੱਚ ਹੀ ਅੱਗੇ ਆਉਣਾ ਚਾਹੀਦਾ ਹੈ| ਇਸ ਮੌਕੇ ਦੀਪਕ, ਗੁਰਮਨ, ਸਿਮਰਜਜੀਤ ਕੌਰ ਤੇ ਤਨਿਸਕਾ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ|

Leave a Reply

Your email address will not be published. Required fields are marked *