ਮਹਿੰਦਰਾ ਕਾਲਜ ਪਾਣੀ ਦੀ ਟੈਂਕੀ ਤੇ ਚੜ੍ਹੇ ਟੀ ਟੀ ਟੈਟ ਪਾਸ ਅਧਿਆਪਕ, ਮਰਨ ਦੀ ਦਿੱਤੀ ਧਮਕੀ
ਪਟਿਆਲਾ, 4 ਜਨਵਰੀ (ਜਸਵਿੰਦਰ ਸੈਂਡੀ) ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਦੋ ਮੈਂਬਰਾਂ ਵਲੋਂ ਆਪਣੀ ਨੌਕਰੀ ਦੀ ਮੰਗਾਂ ਨੂੰ ਲੈ ਕੇ ਮਹਿੰਦਰਾ ਕਾਲਜ ਵਿਖੇ ਪਾਣੀ ਦੀ ਟੈਂਕੀ ਤੇ ਜਾ ਕੇ ਮਰਨ ਦੀ ਧਮਕੀ ਦਿੱਤੀ ਗਈ।
ਉਨ੍ਹਾਂ ਉੱਥੇ ਇੱਕ ਵਿਡਿਓ ਬਣਾ ਕੇ ਵਾਇਰਲ ਕੀਤੀ ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਕੱਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਤੇ ਲਾਠੀਚਾਰਜ ਕੀਤਾ ਗਿਆ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗਿ੍ਰਫਤਾਰ ਕੀਤਾ ਗਿਆ। ਬੇਰੁਜਗਾਰ ਅਧਿਆਪਕਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਨੌਕਰੀ ਤੇ ਰੱਖਿਆ ਜਾਵੇ ਪਰ ਸਰਕਾਰ ਉਹਨਾਂ ਵੱਲ ਬਿਲਕੁਲ ਵੀ ਧਿਆਨ ਨਹੀਂ ਦੇ ਰਹੀ।
ਅਧਿਆਪਕਾਂ ਨੇ ਕਿਹਾ ਕਿ ਉਹ ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ਤੇ ਚੜ੍ਹੇ ਹਨ ਅਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਅੱਗ ਲਗਾ ਕੇ ਟੈਂਕੀ ਤੋਂ ਛਾਲ ਮਾਰ ਦੇਣਗੇ।